ਨਵੀਂ ਦਿੱਲੀ– ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਵੀਰਵਾਰ ਯਾਨੀ ਕਿ ਅੱਜ ਇਸਪਾਤ ਮੰਤਰਾਲਾ ਦਾ ਵਾਧੂ ਚਾਰਜ ਸੰਭਾਲ ਲਿਆ। ਉਹ ਰਾਜ ਸਭਾ ’ਚ ਮੱਧ ਪ੍ਰਦੇਸ਼ ਦੀ ਨੁਮਾਇੰਦਗੀ ਕਰਦੇ ਹਨ ਅਤੇ ਸੱਤਾਧਾਰੀ ਨਰਿੰਦਰ ਮੋਦੀ ਸਰਕਾਰ ’ਚ ਤੀਜੇ ਇਸਪਾਤ ਮੰਤਰੀ ਬਣੇ ਹਨ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸਾਬਕਾ ਇਸਪਾਤ ਮੰਤਰੀ ਰਾਮ ਚੰਦਰ ਪ੍ਰਸਾਦ ਸਿੰਘ ਵਲੋਂ ਦਿੱਤੇ ਅਸਤੀਫੇ ਮਗਰੋਂ ਮਿਲੀ ਹੈ। ਸਿੰਘ ਦਾ ਰਾਜ ਸਭਾ ਦਾ ਕਾਰਜਕਾਲ ਅੱਜ ਖ਼ਤਮ ਹੋ ਗਿਆ ਹੈ।
ਸਿੰਧੀਆ ਨੇ ਟਵੀਟ ’ਚ ਕਿਹਾ, ‘‘ਅੱਜ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ ਮੁਤਾਬਕ ਇਸਪਾਤ ਮੰਤਰਾਲਾ ਦਾ ਅਹੁਦਾ ਗ੍ਰਹਿਣ ਕੀਤਾ। ਸਾਰੇ ਸ਼ੁੱਭ ਚਿੰਤਕਾਂ ਦੇ ਆਸ਼ੀਰਵਾਦ ਨਾਲ ਇਸ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ।’’ ਸਿੰਧੀਆ ਨੇ ਇਸਪਾਤ ਸਕੱਤਰ ਸੰਜੇ ਕੁਮਾਰ ਸਿੰਘ ਅਤੇ ਮੰਤਰਾਲਾ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਜ਼ਿੰਮੇਵਾਰੀ ਨੂੰ ਸੰਭਾਲਿਆ।
ਇਕ-ਦੂਜੇ ਦੇ ਹੋਏ ‘ਮਾਨ’ ਤੇ ‘ਪ੍ਰੀਤ’, CM ਕੇਜਰੀਵਾਲ ਨੇ ਦਿੱਤੀ ਵਧਾਈ
NEXT STORY