ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 'ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ 'ਚ ਅਸਤੀਫਿਆਂ ਦਾ ਦੌਰ ਜਾਰੀ ਹੈ। ਹੁਣ ਕਾਂਗਰਸ ਦੇ ਦਿੱਗਜ਼ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਪਾਰਟੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੰਧੀਆ ਨੇ ਟਵੀਟ ਕਰ ਕੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਅਸਤੀਫੇ ਦਾ ਐਲਾਨ ਕਰ ਦੇ ਹੋਏ ਟਵੀਟ ਕੀਤਾ, ''ਜਨਾਦੇਸ਼ ਸਵੀਕਾਰ ਕਰਦੇ ਹੋਏ ਅਤੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੈਂ ਰਾਹੁਲ ਗਾਂਧੀ ਨੂੰ ਕਾਂਗਰਸ ਜਨਰਲ ਸਕੱਤਰ ਅਹੁਦੇ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਮੈਂ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਨੂੰ ਸੌਂਪਣ ਲਈ ਅਤੇ ਮੈਨੂੰ ਪਾਰਟੀ ਦੇ ਸੇਵਾ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਦਿੰਦਾ ਹਾਂ।'' ਇੱਥੇ ਦੇਸ ਦੱਈਏ ਕਿ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਚੁੱਕੇ ਹਨ।
ਰਾਹੁਲ ਤੋਂ ਬਾਅਦ ਮੁੰਬਈ ਕਾਂਗਰਸ ਪ੍ਰਧਾਨ ਮਿਲਿੰਦ ਦੇਵੜਾ ਨੇ ਦਿੱਤਾ ਅਸਤੀਫਾ
NEXT STORY