ਨਵੀਂ ਦਿੱਲੀ— ਭਾਰਤ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਥਿਤ ਗੁਰਦੁਆਰਾ ਸਾਹਿਬ 'ਚ ਕੀਤੇ ਗਏ 'ਕਾਇਰਾਨਾ' ਹਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਇਕ ਬਿਆਨ 'ਚ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਕਹਿਰ ਦਰਮਿਆਨ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਪੂਜਾ ਸਥਲ 'ਤੇ ਅਜਿਹੇ ਹਮਲੇ ਹਮਲਾਵਰਾਂ ਦੀ ਸ਼ੈਤਾਨੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿਚ ਕਿਹਾ ਕਿ ਅਸੀਂ ਇਸ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦੇ ਹਾਂ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।
ਭਾਰਤ ਇਸ ਦੁੱਖ ਦੀ ਘੜੀ 'ਚ ਅਫਗਾਨਿਸਤਾਨ 'ਚ ਪ੍ਰਭਾਵਿਤ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਨੂੰ ਤਿਆਰ ਹਾਂ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ, ਅਫਗਾਨਿਸਤਾਨ 'ਚ ਸ਼ਾਂਤੀ ਅਤੇ ਸੁਰੱਖਿਆ ਦਾ ਵਾਤਾਵਰਣ ਲਿਆਉਣ ਦੀ ਕੋਇਸ਼ਸ਼ ਵਿਚ ਉੱਥੋਂ ਦੇ ਲੋਕਾਂ, ਸਰਕਾਰ ਅਤੇ ਸੁਰੱਖਿਆ ਫੋਰਸ ਨਾਲ ਖੜ੍ਹਾ ਹੈ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਦੇ ਵਿਚੋਂ-ਵਿਚ ਸਥਿਤ ਗੁਰਦੁਆਰੇ 'ਚ ਦਾਖਲ ਕੇ ਬੰਦੂਕਧਾਰੀਆਂ ਨੇ ਹਮਲਾ ਕੀਤਾ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਸਮੇਂ ਇਹ ਅੱਤਵਾਦੀ ਹਮਲਾ ਹੋਇਆ, ਉਸ ਸਮੇਂ ਗੁਰਦੁਆਰੇ 'ਚ 150 ਦੇ ਕਰੀਬ ਲੋਕ ਮੌਜੂਦ ਸਨ। ਇਕ ਹਮਲੇ ਦੀ ਜ਼ਿੰਮੇਵਾਰੀ ਅੱੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ। ਇਕ ਸਿੱਖ ਸੰਸਦ ਮੈਂਬਰ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ, ਅਫਗਾਨਿਸਤਾਨ 'ਚ ਸ਼ਾਂਤੀ ਅਤੇ ਸੁਰੱਖਿਆ ਦਾ ਵਾਤਾਵਰਣ ਲਿਆਉਣ ਦੀ ਕੋਇਸ਼ਸ਼ ਵਿਚ ਉੱਥੋਂ ਦੇ ਲੋਕਾਂ, ਸਰਕਾਰ ਅਤੇ ਸੁਰੱਖਿਆ ਫੋਰਸ ਨਾਲ ਖੜ੍ਹਾ ਹੈ।
ਸਾਵਧਾਨ! ਇਹ ਚੀਜ਼ਾਂ ਕੋਰੋਨਾਵਾਇਰਸ ਦੇ ਖਤਰੇ ਨੂੰ ਕਰਦੀਆਂ ਨੇ ਦੁੱਗਣਾ
NEXT STORY