ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਨਜ਼ਫਗੜ੍ਹ ਤੋਂ ਵਿਧਾਇਕ ਕੈਲਾਸ਼ ਗਹਿਲੋਤ ਨੇ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਚ ਟਰਾਂਸਪੋਰਟ, ਗ੍ਰਹਿ, ਪ੍ਰਸ਼ਾਸਨਿਕ ਸੁਧਾਰ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਵਜੋਂ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ। ਗਹਿਲੋਤ ਨੂੰ ਉਹੀ ਵਿਭਾਗ ਦਿੱਤੇ ਗਏ ਹਨ ਜੋ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 'ਚ ਉਨ੍ਹਾਂ ਕੋਲ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਗਹਿਲੋਤ ਨੇ ਕਿਹਾ,''ਮੇਰਾ ਇਕਮਾਤਰ ਟੀਚਾ ਪਹਿਲੇ ਦੀ ਤਰ੍ਹਾਂ ਦਿੱਲੀ ਦੀ ਜਨਤਾ ਲਈ ਕੰਮ ਕਰਨਾ ਅਤੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣਾ ਹੈ।'' ਮੁੱਖ ਮੰਤਰੀ ਆਤਿਸ਼ੀ ਅਤੇ ਉਨ੍ਹਾਂ ਦੇ ਤਿੰਨ ਮੰਤਰੀਆਂ ਗੋਪਾਲ ਰਾਏ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਿਲਾਵਤ ਨੇ ਸੋਮਵਾਰ ਨੂੰ ਆਪਣੇ-ਆਪਣੇ ਵਿਭਾਗਾਂ ਦਾ ਕੰਮ ਸੰਭਾਲਿਆ ਸੀ। ਉੱਪ ਰਾਜਪਾਲ ਵੀ.ਕੇ. ਸਕਸੈਨਾ ਵਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਨੂੰ ਸਹੁੰ ਚੁਕਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸ਼ਨੀਵਾਰ ਨੂੰ ਅਹੁਦਾ ਸੰਭਾਲਿਆ ਸੀ। ਗਹਿਲੋਤ ਨੇ ਉਮੀਦ ਜਤਾਈ ਕਿ ਫਰਵਰੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੇਜਰੀਵਾਲ ਮੁੜ ਤੋਂ ਦਿੱਲੀ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਸ਼ਖਬਰੀ! 2 ਅਕਤੂਬਰ ਤੋਂ ਸ਼ਰਧਾਲੂਆਂ ਲਈ ਚੱਲੇਗੀ Vaishno Devi Special Train, ਜਾਣੋ ਪੂਰਾ ਰੂਟ
NEXT STORY