ਨੈਸ਼ਨਲ ਡੈਸਕ - ਕੈਲਾਸ਼ ਮਾਨਸਰੋਵਰ ਯਾਤਰਾ ਦੁਬਾਰਾ ਸ਼ੁਰੂ ਕਰਨ ਲਈ ਭਾਰਤ ਅਤੇ ਚੀਨ ਵਿਚਾਲੇ ਸਮਝੌਤਾ ਹੋਇਆ ਹੈ। ਦੋਹਾਂ ਦੇਸ਼ਾਂ ਵਿਚਾਲੇ ਪੰਜ ਸਾਲ ਦੇ ਅੰਤਰਾਲ ਤੋਂ ਬਾਅਦ ਬੀਜਿੰਗ 'ਚ ਵਿਸ਼ੇਸ਼ ਪ੍ਰਤੀਨਿਧਾਂ ਦੀ 23ਵੇਂ ਦੌਰ ਦੀ ਬੈਠਕ 'ਚ 6 ਮੁੱਦਿਆਂ 'ਤੇ ਸਹਿਮਤੀ ਬਣੀ। ਪੂਰਬੀ ਲੱਦਾਖ 'ਚ ਚਾਰ ਸਾਲ ਦੇ ਲੰਬੇ ਅੜਿੱਕੇ ਤੋਂ ਬਾਅਦ ਸਬੰਧਾਂ ਦੀ ਬਹਾਲੀ ਦੇ ਮੱਦੇਨਜ਼ਰ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਸਰਹੱਦੀ ਮੁੱਦੇ 'ਤੇ ਬਣਾਈ ਗਈ ਇਸ ਮਕੈਨਿਜ਼ਮ ਦੀ ਆਖਰੀ ਬੈਠਕ ਦਸੰਬਰ 2019 ਤੋਂ ਬਾਅਦ ਪਹਿਲੀ ਵਾਰ ਹੋਈ ਹੈ।
ਇਸ ਮੀਟਿੰਗ ਵਿੱਚ ਭਾਰਤ ਵੱਲੋਂ ਕੌਮੀ ਸਲਾਹਕਾਰ ਅਜੀਤ ਡੋਭਾਲ ਅਤੇ ਚੀਨ ਵੱਲੋਂ ਵਿਦੇਸ਼ ਮੰਤਰੀ ਵਾਂਗ ਯੀ ਹਾਜ਼ਰ ਸਨ। ਦੋਵਾਂ ਵਿਸ਼ੇਸ਼ ਨੁਮਾਇੰਦਿਆਂ ਨੇ ਸਰਹੱਦੀ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਨੂੰ ਦੁਵੱਲੇ ਸਬੰਧਾਂ ਦੀ ਬਿਹਤਰੀ ਲਈ ਮਹੱਤਵਪੂਰਨ ਦੱਸਿਆ। ਸਰਹੱਦ ਪਾਰ ਦਰਿਆਵਾਂ ਅਤੇ ਵਪਾਰ 'ਤੇ ਡਾਟਾ ਸਾਂਝਾ ਕਰਨ ਸਣੇ ਕਈ ਮੁੱਦਿਆਂ 'ਤੇ ਸਹਿਮਤੀ ਬਣੀ।
ਸ਼ਿਵ ਭਗਤਾਂ ਲਈ ਵੱਡੀ ਖਬਰ
ਭਾਰਤ ਅਤੇ ਚੀਨ ਦੇ ਵਿਸ਼ੇਸ਼ ਪ੍ਰਤੀਨਿਧਾਂ ਨੇ ਸਰਹੱਦੀ ਵਿਵਾਦ 'ਤੇ ਚਰਚਾ ਕੀਤੀ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਮੁੜ ਸ਼ੁਰੂ ਕਰਨ 'ਤੇ ਸਹਿਮਤੀ ਪ੍ਰਗਟਾਈ। ਇਸ ਗੱਲਬਾਤ ਤੋਂ ਬਾਅਦ ਭਾਰਤ ਦੇ ਸ਼ਰਧਾਲੂਆਂ ਨੂੰ ਵੱਡੀ ਖ਼ਬਰ ਮਿਲੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ 'ਚ ਜੀ-20 ਸੰਮੇਲਨ ਦੌਰਾਨ ਆਪਣੇ ਚੀਨੀ ਹਮਰੁਤਬਾ ਵੈਂਗ ਯੀ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਮਾਨਸਵਰ ਯਾਤਰਾ ਨੂੰ ਮੁੜ ਸ਼ੁਰੂ ਕਰਨ ਅਤੇ ਭਾਰਤ ਅਤੇ ਚੀਨ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਕੈਲਾਸ਼ ਮਾਨਸਰੋਵਰ ਯਾਤਰਾ ਪਿਛਲੇ ਪੰਜ ਸਾਲਾਂ ਤੋਂ ਬੰਦ ਹੈ।
ਮੁੰਬਈ ਕਿਸ਼ਤੀ ਹਾਦਸਾ: PM ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ
NEXT STORY