ਨੋਇਡਾ— ਉੱਤਰ ਪ੍ਰਦੇਸ਼ ਦੇ ਕੈਰਾਨਾ ਤੋਂ ਭਾਜਪਾ ਦੇ ਸੀਨੀਅਰ ਲੋਕ ਸਭਾ ਸੰਸਦ ਹੁਕੁਮ ਸਿੰਘ ਦਾ ਅੱਜ ਨੋਇਡਾ ਦੇ ਜੇ.ਪੀ. ਹਸਪਤਾਲ 'ਚ ਦਿਹਾਂਤ ਹੋ ਗਿਆ। ਹੁਕੁਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਹੁਕੁਮ ਸਿੰਘ ਦੇ ਦਿਹਾਂਤ ਨਾਲ ਖੇਤਰ 'ਚ ਸੋਗ ਦੀ ਲਹਿਰ ਦੌੜ ਗਈ ਸੀ।
ੁਪਿਛਲੇ ਦਿਨੀਂ ਵੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਫੈਲ ਗਈ ਸੀ ਪਰ ਬਾਅਦ 'ਚ ਉਨ੍ਹਾਂ ਦੀ ਬੇਟੀ ਪ੍ਰੀਏਵੰਦਾ ਸਿੰਘ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ। ਉਨ੍ਹਾਂ ਦੀ ਸਿਹਤ 'ਚ ਕੁਝ ਸਮੇਂ ਕਾਫੀ ਸੁਧਾਰ ਹੋਇਆ ਪਰ ਅੱਜ ਅਚਾਨਕ ਹਾਲਤ ਖਰਾਬ ਹੋ ਗਈ ਤੇ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਈ। ਪਰਿਵਾਰ ਵਾਲੇ ਉਨ੍ਹਾਂ ਦੀ ਦੇਹ ਨੂੰ ਹਸਪਤਾਲ ਤੋਂ ਲੈ ਕੇ ਕੈਰਾਨਾ ਲਈ ਰਵਾਨਾ ਹੋ ਚੁੱਕੇ ਹਨ। ਹੁਕੁਮ ਸਿੰਘ ਦੇ ਦਿਹਾਂਤ ਤੋਂ ਬਾਅਦ ਸੋਮਵਾਰ ਨੂੰ ਸੰਸਦ ਕਾਰਵਾਈ ਨਹੀਂ ਚੱਲੇਗੀ।
ਦਿੱਲੀ ਤੋਂ ਲਾਪਤਾ ਹੋਈਆਂ ਤਿੰਨ ਵਿਦਿਆਰਥਣਾਂ ਨੂੰ ਪੁਲਸ ਨੇ ਕੀਤਾ ਬਰਾਮਦ
NEXT STORY