ਭੋਪਾਲ— ਕਮਲਨਾਥ ਮੱਧ ਪ੍ਰਦੇਸ਼ ਦੇ 18ਵੇਂ ਮੁੱਖ ਮੰਤਰੀ ਬਣ ਗਏ ਹਨ। ਭੋਪਾਲ ਦੇ ਜੰਬੂਰੀ ਮੈਦਾਨ 'ਚ ਸੋਮਵਾਰ ਨੂੰ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁਕੀ। ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਹਾਜ਼ਰ ਰਹੇ। ਇਨ੍ਹਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਹੋਰ ਨੇਤਾ ਵੀ ਇੱਥੇ ਪੁੱਜੇ। ਸਾਬਕਾ ਪ੍ਰਧਾਨ ਮੰਤਰੀ ਅਤੇ ਜੇ.ਡੀ. (ਐੱਸ.) ਦੇ ਰਾਸ਼ਟਰੀ ਪ੍ਰਧਾਨ ਐੱਚ.ਡੀ. ਦੇਵਗੌੜਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਵੀ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਏ। 15 ਸਾਲਾਂ ਤੱਕ ਮੱਧ ਪ੍ਰਦੇਸ਼ ਦੀ ਕਮਾਨ ਸੰਭਾਲਣ ਵਾਲੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਇਸ ਮੌਕੇ ਮੌਜੂਦ ਹਨ।
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਖ ਅਬਦੁੱਲਾ, ਕਾਂਗਰਸ ਨੇਤਾ ਦਿਗਵਿਜੇ ਸਿੰਘ ਅਤੇ ਮਲਿਕਾਰਜੁਨ ਖੜਗੇ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀ.ਡੀ.ਪੀ. ਮੁਖੀ ਐੱਨ. ਚੰਦਰਬਾਬੂ ਨਾਇਡੂ, ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ ਅਤੇ ਹੋਰ ਨੇਤਾ ਵੀ ਸਮਾਰੋਹ 'ਚ ਸ਼ਾਮਲ ਹੋਏ। ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਵੀ ਮੰਚ 'ਤੇ ਮੌਜੂਦ ਹਨ। ਆਰ.ਜੇ.ਡੀ. ਦੇ ਤੇਜਸਵੀ ਯਾਦਵ ਵੀ ਇੱਥੇ ਪੁੱਜੇ। ਕਮਲਨਾਥ ਛਿੰਦਵਾੜਾ ਸੰਸਦੀ ਖੇਤਰ ਤੋਂ ਲਗਾਤਾਰ 9 ਵਾਰ ਸੰਸਦ ਮੈਂਬਰ ਚੁਣੇ ਗਏ ਹਨ। 1979 'ਚ ਪਹਿਲੀ ਵਾਰ ਛਿੰਦਵਾੜਾ ਤੋਂ ਚੁਣੇ ਗਏ, ਉਸ ਤੋਂ ਬਾਅਦ ਲਗਾਤਾਰ 1984, 1990, 1991, 1998, 1999, 2004, 2009, 2014 'ਚ ਲੋਕ ਸਭਾ ਲਈ ਚੁਣੇ ਰਹੇ।
ਨੋਇਡਾ ਦੇ ਸਕੂਲ 'ਚ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ
NEXT STORY