ਨਵੀਂ ਦਿੱਲੀ (ਏਜੰਸੀ)- ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਰਾਹੁਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਨੂੰ ਉਨ੍ਹਾਂ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਦਰਅਸਲ ਕੰਗਨਾ ਮੇਟਾ ਦੇ CEO ਮਾਰਕ ਜ਼ਕਰਬਰਗ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਕੁੱਝ ਸਮੇਂ ਲਈ ਹਟਾਉਣ 'ਤੇ ਮੰਗੀ ਗਈ ਮਾਫੀ ਦੇ ਸਬੰਧ ਵਿੱਚ ਗੱਲ ਕਰ ਰਹੀ ਸੀ ਅਤੇ ਉਸ ਨੇ ਇਸ ਮਾਫੀ ਦਾ ਸਵਾਗਤ ਵੀ ਕੀਤਾ। ਹਾਲਾਂਕਿ ਇਸ ਦੌਰਾਨ ਉਸ ਨੇ ਝਾਰਖੰਡ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ 'ਤੇ ਰਾਹੁਲ ਗਾਂਧੀ ਦੀ ਚੁੱਪੀ 'ਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ: ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ ਹੈ ਦਿੱਗਜ ਅਦਾਕਾਰਾ Usha Nadkarni
ਕਾਂਗਰਸ ਨੇਤਾ 'ਤੇ ਤਿੱਖਾ ਹਮਲਾ ਕਰਦੇ ਹੋਏ, ਰਣੌਤ ਨੇ ਦੋਸ਼ ਲਗਾਇਆ, "ਪਰ ਜਦੋਂ ਲੋਕਾਂ ਨੂੰ ਭੜਕਾਉਣ ਜਾਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਗੱਲ ਆਉਂਦੀ ਹੈ, ਤਾਂ ਰਾਹੁਲ ਗਾਂਧੀ ਦੇਸ਼ ਲਈ ਖ਼ਤਰਾ ਬਣ ਕੇ ਸਭ ਤੋਂ ਪਹਿਲਾਂ ਅੱਗੇ ਆਉਂਦੇ ਹਨ।" ਉਨ੍ਹਾਂ ਕਿਹਾ, ਸਾਡੀ Gen Z, ਸਾਡੇ ਬੱਚੇ, ਸਚਮੁੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਇਕ ਅਜਿਹੀ ਸਥਿਤੀ ਜੋ ਦਹਾਕਿਆਂ ਤੋਂ ਬਣੀ ਹੋਈ ਹੈ। ਕਾਂਗਰਸ ਪਾਰਟੀ ਨੇ ਇੱਥੇ ਦਿੱਲੀ ਵਿੱਚ ਅਜਿਹਾ ਤਮਾਸ਼ਾ ਕੀਤਾ ਸੀ। ਉਨ੍ਹਾਂ ਨੇ ਸੰਸਦ 'ਚ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਜਦੋਂ ਝਾਰਖੰਡ ਵਿੱਚ ਬੱਚਿਆਂ ਦੀ ਸਥਿਤੀ ਇੰਨੀ ਖਰਾਬ ਹੈ ਤਾਂ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਨਹੀਂ ਜਾ ਰਹੇ ਹਨ।
ਇਹ ਵੀ ਪੜ੍ਹੋ: 'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
ਦੱਸ ਦੇਈਏ ਕਿ ਝਾਰਖੰਡ ਵਿੱਚ ਵਿਦਿਆਰਥੀ JPSC, JSSC ਅਤੇ ਹੋਰ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰਨ, ਸੁਤੰਤਰ ਜਾਂਚ ਅਤੇ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਦੀ ਮੰਗ ਕਰ ਰਹੇ ਹਨ। ਸੂਬਾ ਸਰਕਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲ ਕਰਨ ਲਈ ਇਕ ਮੰਤਰੀ ਪੱਧਰੀ ਪੈਨਲ ਦਾ ਗਠਨ ਕੀਤਾ ਹੈ।
ਇਹ ਵੀ ਪੜ੍ਹੋ: 20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼
NEXT STORY