ਨਵੀਂ ਦਿੱਲੀ— ਦੇਸ਼ ਖਿਲਾਫ ਜਵਾਹਰਲਾਲ ਨਹਿਰੂ ਯੂਨੀਵਰਸਿਟੀ (JNU) 'ਚ ਕਥਿਤ ਤੌਰ 'ਤੇ ਨਾਅਰੇਬਾਜ਼ੀ ਕਰਨ ਵਾਲੇ ਸਾਬਕਾ ਵਿਦਿਆਰਥੀ ਅਤੇ ਸੀ.ਪੀ.ਆਈ. ਆਗੂ ਕਨ੍ਹਈਆ ਕੁਮਾਰ 'ਤੇ ਦੇਸ਼ ਦ੍ਰੋਹ ਦਾ ਮੁਕੱਦਮਾ ਚਲੇਗਾ। ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੀ ਸਪੈਸ਼ਲ ਸੈੱਲ ਨੇ ਕਨ੍ਹਈਆ ਕੁਮਾਰ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਦਿੱਲੀ ਪੁਲਸ ਨੇ ਦਿੱਲੀ ਸਰਕਾਰ ਤੋਂ ਕਨ੍ਹਈਆ ਕੁਮਾਰ ਖਿਲਾਫ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਮੰਗੀ ਸੀ।
9 ਫਰਵਰੀ, 2016 ਨੂੰ 2002 ਸੰਸਦ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਬਰਸੀ 'ਤੇ ਜੇ.ਐੱਨ.ਯੂ. ਕੰਪਲੈਕਸ 'ਚ ਦੇਸ਼ ਵਿਰੋਧੀ ਨਾਅਰੇ ਲੱਗੇ ਸਨ। ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 1200 ਪੰਨਿਆਂ ਦੀ ਸ਼ੀਟ ਦਾਖਲ ਕੀਤੀ ਸੀ ਅਤੇ ਕਨ੍ਹਈਆ ਕੁਮਾਰ, ਉਮਰ ਖਾਲਿਦ, ਅਨਿਰਬਾਨ ਭੱਟਾਚਾਰੀਆ ਅਤੇ 7 ਹੋਰ ਕਸ਼ਮੀਰੀ ਵਿਦਿਆਰਥੀਆਂ ਨੂੰ ਮੁੱਖ ਦੋਸ਼ੀ ਬਣਾਇਆ ਸੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 24 ਫਰਵਰੀ ਨੂੰ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ) ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਖਿਲਾਫ ਸਾਲ 2016 ਦੇ ਦੇਸ਼ ਦ੍ਰੋਹ ਮਾਮਲੇ ਨੂੰ ਲੈ ਕੇ ਸਮੇਂ ਸਿਰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਲਈ ਦਿੱਲੀ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਮੁੱਖ ਜੱਜ ਜਸਟਿਸ ਐੱਸ.ਏ. ਬੋਬਡੇ ਦੀ ਪ੍ਰਧਾਨਗੀ ਵਾਲੀ ਪੀਠ ਨੇ ਕਿਹਾ ਸੀ ਕਿ ਅਦਾਲਤ ਅਜਿਹੀਆਂ ਜਨਰਲ ਬੇਨਤੀਆਂ ਨੂੰ ਲੈ ਕੇ ਅਜਿਹਾ ਨਹੀਂ ਕਰ ਸਕਦੀ।
ਲੋਅਰ ਕੋਰਟ ਨੇ ਵੀ ਇਸ ਸਬੰਧੀ ਦਿੱਲੀ ਸਰਕਾਰ ਨੂੰ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵਕੀਲ ਸ਼ਸ਼ਾਂਕ ਦੇਵ ਸੁਧੀ ਨੇ ਦਿੱਲੀ ਹਾਈਕੋਰਟ ਦੇ ਹੁਕਮ ਖਿਲਾਫ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਡੀ.ਓ. ਸੁਧੀ ਨੇ ਕਿਹਾ ਸੀ ਕਿ 3 ਮਹੀਨੇ ਵਿਚ ਮੁਕੱਦਮਾ ਮਨਜ਼ੂਰੀ 'ਤੇ ਫੈਸਲਾ ਦਿੱਤਾ ਜਾਣਾ ਸੀ, ਪਰ ਇਹ ਮਾਮਲਾ ਦਿੱਲੀ ਸਰਕਾਰ ਦੇ ਕੋਲ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਲਟਕਿਆ ਹੈ।
ਉੱਤਰ-ਪੂਰਬੀ ਦਿੱਲੀ ਹਿੰਸਾ : ਹੁਣ ਤਕ 630 ਲੋਕ ਗ੍ਰਿਫਤਾਰ ਤੇ 123 FIR ਦਰਜ
NEXT STORY