ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਵਿਧਾਇਕਾਂ ਦੇ ਇਕ ਵਫ਼ਦ ਦਿੱਲੀ 'ਚ ਵਾਪਰੀ ਕੰਝਾਵਲਾ ਘਟਨਾ 'ਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਅੱਜ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਨਾਲ ਮੁਲਾਕਾਤ ਕੀਤੀ। ਵਿਧਾਇਕ ਆਤਿਸ਼ੀ, ਸੌਰਭ ਭਾਰਦਵਾਜ, ਸੋਮਨਾਥ ਭਾਰਤੀ ਸਮੇਤ ਕਈ ਵਿਧਾਇਕਾਂ ਨੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ- ਕੁੜੀ ਨੂੰ ਕਾਰ ਨਾਲ ਘੜੀਸਣ ਦਾ ਮਾਮਲਾ: ਐਕਸ਼ਨ 'ਚ ਗ੍ਰਹਿ ਮੰਤਰਾਲਾ, ਦਿੱਲੀ ਪੁਲਸ ਕੋਲੋਂ ਮੰਗੀ ਰਿਪੋਰਟ
ਵਿਧਾਇਕਾਂ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ-
'ਆਪ' ਵਿਧਾਇਕਾਂ ਨੇ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ਹੈ। ਇਸ ਮੰਗ ਪੱਤਰ ਵਿਚ ਉਨ੍ਹਾਂ ਡੀ. ਸੀ. ਪੀ. ਨੂੰ ਬਰਖ਼ਾਸਤ ਕਰਨ, ਘਟਨਾ ਵਾਲੇ ਮਾਰਗ 'ਤੇ ਨਿਯੁਕਤ ਸਾਰੇ ਪੁਲਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ, ਜਿਸ ਪੁਲਸ ਕਰਮੀ ਨੇ FIR 'ਚ ਹਲਕੀਆਂ ਧਾਰਾਵਾਂ ਲਾਈਆਂ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕਾਂ ਨੇ ਆਖੀ ਇਹ ਗੱਲ
ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਵਿਚ ਵਿਧਾਇਕਾ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਕਾਫ਼ੀ ਖਰਾਬ ਹੈ। ਦਿੱਲੀ ਦੀ ਧੀ ਨਾਲ ਦਰਿੰਦਗੀ ਕਰਨ ਵਾਲੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ। ਪੁਲਸ ਵੱਡਾ ਸੱਚ ਲੁਕੋ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ ਹੈ। ਪੀੜਤਾ ਨੂੰ ਦਿੱਲੀ ਦਾ ਸਭ ਤੋਂ ਵਧੀਆ ਵਕੀਲ ਦਿੱਤਾ ਜਾਵੇਗਾ। ਵਿਧਾਇਕਾਂ ਮੁਤਾਬਕ ਇਕ ਵਾਰ ਕੇਸ ਕਮਜ਼ੋਰ ਕਰ ਦਿੱਤਾ ਜਾਵੇ ਤਾਂ ਹਾਈ ਕੋਰਟ-ਸੁਪਰੀਮ ਕੋਰਟ ਵੀ ਕੁਝ ਨਹੀਂ ਕਰ ਸਕਦੀ। ਇਸ ਲਈ ਪੁਲਸ ਨੇ ਮਾਮਲਾ ਦਬਾਉਣ ਲਈ ਕਮਜ਼ੋਰ FIR ਕੀਤੀ।
ਇਹ ਵੀ ਪੜ੍ਹੋ- ਦਿੱਲੀ 'ਚ ਸਕੂਟੀ ਸਵਾਰ ਕੁੜੀ ਦੀ ਮੌਤ 'ਤੇ ਬੋਲੇ LG ਸਕਸੈਨਾ, 'ਸ਼ਰਮ ਨਾਲ ਸਿਰ ਝੁਕ ਗਿਆ'
ਕੀ ਸੀ ਪੂਰੀ ਘਟਨਾ?
ਦੱਸਣਯੋਗ ਹੈ ਕਿ ਨਵੇਂ ਸਾਲ ਵਾਲੇ ਦਿਨ 20 ਸਾਲਾ ਕੁੜੀ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਕਰੀਬ 10-12 ਕਿਲੋਮੀਟਰ ਤੱਕ ਘਸੀੜਦਾ ਗਿਆ ਸੀ। ਇਸ ਹਾਦਸੇ ਵਿਚ ਕੁੜੀ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਸ ਮਾਮਲੇ ਵਿਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਸੀ ਕਿ ਕੁੜੀ ਦੀ ਲਾਸ਼ ਬਾਹਰੀ ਦਿੱਲੀ ਦੇ ਕੰਝਾਵਲਾ ਇਲਾਕੇ 'ਚ ਸੜਕ ਕਿਨਾਰੇ ਨਗਨ ਹਾਲਤ 'ਚ ਮਿਲੀ ਸੀ।
ਇਹ ਵੀ ਪੜ੍ਹੋ- ਦਿੱਲੀ ਦੇ ਕੰਝਾਵਲਾ ਮਾਮਲੇ 'ਚ ਆਇਆ ਨਵਾਂ ਮੋੜ, ਘਟਨਾ ਸਮੇਂ ਕੁੜੀ ਨਾਲ ਮੌਜੂਦ ਸੀ ਉਸ ਦੀ ਸਹੇਲੀ
ਮਰ ਗਈ ਇਨਸਾਨੀਅਤ! ਕਾਰ ਦੀ ਬੋਨਟ 'ਤੇ ਬੈਗ 'ਚੋਂ ਮਿਲੀ ਨਵਜਨਮੇ ਬੱਚੇ ਦੀ ਲਾਸ਼
NEXT STORY