ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਮੰਗਦੇ ਹੋਏ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਮੰਗਲਵਾਰ ਨੂੰ ਪੋਸਟ ਦਿਖਾਏ, ਜਿਨ੍ਹਾਂ 'ਤੇ ਲਿਖਿਆ ਹੈ,''ਆਤਿਸ਼ੀ ਮਰਲੇਨਾ ਕਿੱਥੇ ਹੈ?'' ਇਕ ਪ੍ਰੈਸ ਕਾਨਫਰੰਸ ਦੌਰਾਨ ਮਿਸ਼ਰਾ ਨੇ ਦੋਸ਼ ਲਾਇਆ ਕਿ 6 ਤਾਰੀਖ ਨੂੰ ਦਿੱਲੀ ਵਿਧਾਨ ਸਭਾ 'ਚ ਇਕ ‘ਪਾਪ’ ਹੋਇਆ। ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਵਿਧਾਨ ਸਭਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਦਿਵਸ ਸਬੰਧੀ ਚਰਚਾ ਕੀਤੀ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚਰਚਾ ਦੌਰਾਨ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ, ਜਿਸ ਨਾਲ ਧਾਰਮਿਕ ਭਾਵਨਾਵਾਂ ਅਤੇ ਸਦਨ ਦੇ ਮਾਣ ਨੂੰ ਠੇਸ ਪਹੁੰਚੀ।
ਮਿਸ਼ਰਾ ਨੇ ਕਿਹਾ ਕਿ ਆਤਿਸ਼ੀ ਘਟਨਾ ਦੇ ਬਾਅਦ ਤੋਂ ਵਿਧਾਨ ਸਭਾ, ਮੀਡੀਆ ਅਤੇ ਜਨਤਕ ਤੌਰ 'ਤੇ ਗੈਰ-ਹਾਜ਼ਰ ਰਹੀ, ਜਦੋਂ ਕਿ ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਨੂੰ ਵਾਰ-ਵਾਰ ਸਦਨ 'ਚ ਆ ਕੇ ਉਨ੍ਹਾਂ ਦੇ ਪੱਖ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਦੁਪਹਿਰ ਕਰੀਬ 11.30 ਵਜੇ ਵਿਧਾਨ ਸਭਾ ਸਪੀਕਰ ਨੇ ਸਦਨ 'ਚ ਬਿਆਨ ਨੂੰ ਜ਼ੁਬਾਨੀ ਪੜ੍ਹ ਕੇ ਸੁਣਿਆ ਸੀ ਅਤੇ ਉਸ ਸਮੇਂ ਕਿਸੇ ਵੀ ਮੈਂਬਰ ਨੇ ਕੋਈ ਇਤਰਾਜ਼ ਨਹੀਂ ਜਤਾਇਆ। ਮਿਸ਼ਰਾ ਨੇ ਅੱਗੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਸਰੋਤਾਂ ਦੀ ਗਲਤ ਵਰਤੋਂ ਕਰ ਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਬਾਹਰ ਝੂਠੀ ਐੱਫਆਈਆਰ ਦਰਜ ਕਰਵਾਈ ਗਈ ਅੇਤ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।
ਮਿਸ਼ਰਾ ਨੇ ਕਿਹਾ,''ਅੱਜ ਅਸੀਂ ਆਤਿਸ਼ੀ ਮਰਲੇਨਾ ਦਾ ਇਕ ਪੋਸਟਰ ਜਾਰੀ ਕਰ ਰਹੇ ਹਾਂ ਅਤੇ ਚਾਹੁੰਦੇ ਹਾਂ ਕਿ ਉਹ ਅੱਗੇ ਆ ਕੇ ਆਪਣੇ ਬਿਆਨ ਲਈ ਮੁਆਫ਼ੀ ਮੰਗੇ।'' ਮਿਸ਼ਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਚ ਪੱਖ ਨਾ ਬਣਨ ਅਤੇ ਪੰਜਾਬ ਪੁਲਸ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਨੇ ਆਤਿਸ਼ੀ ਨੂੰ ਇਹ ਵੀ ਕਿਹਾ ਕਿ ਉਹ ਮੀਡੀਆ ਅਤੇ ਜਨਤਾ ਦੇ ਸਾਹਮਣੇ ਆਏ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ ਦੇ ਪੁੰਛ 'ਚ ਜੰਗਲ ਨੂੰ ਲੱਗੀ ਭਿਆਨਕ ਅੱਗ, LoC ਨੇੜੇ ਬਾਰੂਦੀ ਸੁਰੰਗਾਂ ਬਲਾਸਟ
NEXT STORY