ਨਵੀਂ ਦਿੱਲੀ– ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਸੀ. ਬੀ. ਆਈ. ’ਤੇ ਹਮਲਾ ਬੋਲਿਆ। ਉਨ੍ਹਾਂ ਨੇ ਜਾਂਚ ਏਜੰਸੀ ਦੀ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਸੀ. ਬੀ. ਆਈ. ਕਦੇ ਇਕ ਪਿੰਜਰੇ ਦਾ ਤੋਤਾ ਰਿਹਾ, ਹੁਣ ਆਜ਼ਾਦ ਹੋ ਗਿਆ ਹੈ। ਹੁਣ ਇਸ ਦੇ ਖੰਭ ਭਗਵਾ ਹੋ ਗਏ ਹਨ। ਇਸ ਦੇ ਨਾਲ ਹੀ ਸਿੱਬਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਵੀ ਸੀ. ਬੀ. ਆਈ. ਦੇ ਖੰਭ ਕਰਾਰ ਦਿੱਤਾ ਹੈ। ਇਸ ਦਾ ਮਾਲਕ ਜੋ ਕਹਿੰਦਾ ਹੈ, ਉਹ ਤੋਤਾ ਕਰਦਾ ਹੈ।
ਇਹ ਵੀ ਪੜ੍ਹੋ- CBI ਛਾਪੇ ਮਗਰੋਂ ਮਨੀਸ਼ ਸਿਸੋਦੀਆ ਬੋਲੇ- ‘ਮੁੱਦਾ ਤਾਂ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ’
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸੀ. ਬੀ. ਆਈ ਨੇ ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਸੀ। ਸਿਸੋਦੀਆ ਦੇ ਘਰ ਛਾਪੇਮਾਰੀ ਮਗਰੋਂ ਦਿੱਲੀ ਦੀ ਸਿਆਸਤ ਗਰਮਾ ਗਈ ਹੈ। ਸਿਸੋਦੀਆ ਦੀ ਰਿਹਾਇਸ਼ ’ਤੇ ਸੀ. ਬੀ. ਆਈ. ਦੀ ਛਾਪੇਮਾਰੀ ਦੇਰ ਸ਼ਾਮ ਤੱਕ ਚਲੀ। ਜਾਂਚ ਏਜੰਸੀ ਉਨ੍ਹਾਂ ਦਾ ਕੰਪਿਊਟਰ ਅਤੇ ਮੋਬਾਇਲ ਫੋਨ ਲੈ ਗਈ। ਪ੍ਰੈੱਸ ਕਾਨਫਰੰਸ ’ਚ ਦੋਸ਼ ਲਾਏ ਜਾ ਰਹੇ ਹਨ ਕਿ ਸਰਕਾਰ ਦਿੱਲੀ ਦੇ ਵਿਕਾਸ ਮਾਡਲ ਨੂੰ ਨਿਸ਼ਾਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਦੇ ਘਰ 14 ਘੰਟੇ ਤੱਕ ਚੱਲੀ CBI ਦੀ ਛਾਪੇਮਾਰੀ, ਕੰਪਿਊਟਰ, ਮੋਬਾਈਲ ਜ਼ਬਤ
ਉੱਪ ਰਾਜਪਾਲ ਸਕਸੈਨਾ ਨੇ ਕੀਤੀ ਸੀ CBI ਜਾਂਚ ਦੀ ਸਿਫਾਰਿਸ਼
ਦੱਸ ਦੇਈਏ ਕਿ ਬੀਤੇ ਸਾਲ ਨਵੰਬਰ ਮਹੀਨੇ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਉਸ ਦੇ ਲਾਗੂ ਹੋਣ ’ਚ ਬੇਨਿਯਮੀਆਂ ਨੂੰ ਲੈ ਕੇ CBI ਨੇ ਇਕ FIR ਦਰਜ ਕੀਤੀ ਸੀ। ਉੱਥੇ ਹੀ ਦਿੱਲੀ ਸਰਕਾਰ ਨੇ ਬੀਤੇ ਮਹੀਨੇ ਇਸ ਨੀਤੀ ਨੂੰ ਖਤਮ ਕਰ ਦਿੱਤਾ। ਇਸ ਤੋਂ ਬਾਅਦ ਉੱਪ ਰਾਜਪਾਲ ਵੀ. ਕੇ. ਸਕਸੈਨਾ ਨੇ ਇਸ ਮਾਮਲੇ ਦੀ CBI ਜਾਂਚ ਦੀ ਸਿਫਾਰਸ਼ ਕੀਤੀ ਸੀ।
ਔਰਤ ਨੇ ਹਸਪਤਾਲ ਦੇ ਬਾਹਰ ਦਿੱਤਾ ਬੱਚੇ ਨੂੰ ਜਨਮ, ਮਾਸੂਮ ਦੀ ਹੋਈ ਮੌਤ
NEXT STORY