ਕਰਨਾਲ— ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਕੱਲ੍ਹ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ ਸਕੱਤਰੇਤ ਦੇ ਬਾਹਰ ਸੜਕਾਂ ’ਤੇ ਬਿਤਾਈ। ਅੱਜ ਯਾਨੀ ਕਿ 8 ਸਤੰਬਰ ਨੂੰ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਸ਼ੁਰੂ ਹੋ ਚੁੱਕੀ ਹੈ। ਅੱਜ ਦੀ ਬੈਠਕ ’ਚ ਕੀ ਪ੍ਰਸ਼ਾਸਨ ਕਿਸਾਨਾਂ ਦੀ ਮੰਗ ਨੂੰ ਮੰਨਣਗੇ, ਇਹ ਬੈਠਕ ਤੋਂ ਬਾਅਦ ਹੀ ਸਾਫ਼ ਹੋ ਸਕੇਗਾ। ਕਿਸਾਨ ਆਗੂ ਆਪਣੀਆਂ ਕੱਲ੍ਹ ਵਾਲੀਆਂ ਮੰਗਾਂ ਐੱਸ. ਡੀ. ਐੱਮ. ਵਿਰੁੱਧ ਕਾਰਵਾਈ ਕਰਨ, ਸ਼ਹੀਦ ਕਿਸਾਨ ਨੂੰ 25 ਲੱਖ ਮੁਆਵਜ਼ਾ ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਨਗੇ। ਜਿਸ ਨੂੰ ਕੱਲ੍ਹ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਕਰਨਾਲ: ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਲਾਏ ਪੱਕੇ ਡੇਰੇ, ਕਿਹਾ- ‘ਮੰਗਾਂ ਮੰਨਣ ਤੱਕ ਡਟੇ ਰਹਾਂਗੇ’
ਦੱਸਣਯੋਗ ਹੈ ਕਿ ਕੱਲ੍ਹ ਕਰਨਾਲ ਪ੍ਰਸ਼ਾਸਨ ਨਾਲ 11 ਮੈਂਬਰੀ ਕਿਸਾਨਾਂ ਦੀ ਜ਼ਿਲ੍ਹਾ ਸਕੱਤਰੇਤ ਵਿਚ ਬੈਠਕ ਹੋਈ ਸੀ। ਇਨ੍ਹਾਂ 11 ਕਿਸਾਨ ਆਗੂਆਂ ’ਚ ਰਾਕੇਸ਼ ਟਿਕੈਤ, ਜੋਗਿੰਦਰ ਉਗਰਾਹਾ, ਵਿਕਾਸ ਸਿਸਰ, ਗੁਰਨਾਮ ਸਿੰਘ ਚਢੂਨੀ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਰਾਮਪਾਲ ਚਹਿਲ, ਇੰਦਰਜੀਤ ਕਾਮਰੇਡ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਜਲ ਤੋਪਾਂ ਅੱਗੇ ਨਹੀਂ ਝੁਕੇ ਕਿਸਾਨ, ਮਿੰਨੀ ਸਕੱਤਰੇਤ ਜਾ ਲਾਇਆ ਧਰਨਾ
ਦੱਸ ਦਈਏ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨਾਂ ਨੇ ਕੁਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ, ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਕਰਨਾਲ ਮਹਾਪੰਚਾਇਤ: ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਟੁੱਟੀ, ਨਹੀਂ ਨਿਕਲਿਆ ਕੋਈ ਹੱਲ
ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸ. ਡੀ. ਐੱਮ. ਅਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।
ਕਰਨਾਲ ਸਕੱਤਰੇਤ ਦੇ ਬਾਹਰ ਡਟੇ ਕਿਸਾਨ, ਚਢੂਨੀ ਬੋਲੇ- ‘ਮੰਗਾਂ ਪੂਰੀਆਂ ਹੋਣ ਤੱਕ ਇੱਥੋਂ ਕਿਤੇ ਨਹੀਂ ਜਾਂਦੇ’
NEXT STORY