ਕਰਨਾਲ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਕਰਨਾਲ 'ਚ ਪੁਲਸ ਵਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਦਿੱਲੀ ਲਈ ਰਵਾਨਾ ਹੋ ਗਏ ਹਨ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲ਼ੇ ਦਾਗ਼ੇ ਅਤੇ ਪਾਣੀ ਦੀਆਂ ਤੋਪਾਂ ਚਲਾਈਆਂ। ਇਸ ਦੇ ਬਾਵਜੂਦ ਕਿਸਾਨ ਨਹੀਂ ਰੁਕੇ। ਕਿਸਾਨ ਲਗਾਤਾਰ ਅੱਗੇ ਵੱਧ ਰਹੇ ਹਨ। ਇੱਥੇ ਪੁਲਸ ਅਤੇ ਕਿਸਾਨਾਂ ਦਰਮਿਆਨ ਝੜਪ ਵੀ ਦੇਖਣ ਨੂੰ ਮਿਲੀ। ਇਸ ਤੋਂ ਪਹਿਲਾਂ ਖਨੌਰੀ ਸਰਹੱਦ 'ਤੇ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਹੋਈ ਸੀ। ਇੱਥੇ ਹੀ ਕਿਸਾਨਾਂ ਨੇ ਬੈਰੀਕੇਡ ਤੋੜੇ ਸਨ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੰਗਠਨਾਂ ਨੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਰੋਕਣ ਲਈ ਪ੍ਰਦੇਸ਼ ਸਰਕਾਰ ਨੇ ਵੀ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ
NEXT STORY