ਰਾਮਨਗਰ- ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਨੇ ਸਾਲ 1989 ਤੋਂ ਆਪਣੀ ਜਿੱਤ ਦੇ ਸਿਲਸਿਲੇ ਨੂੰ ਬਰਕਰਾਰ ਰੱਖਦਿਆਂ ਕਨਕਪੁਰਾ ਸੀਟ ਤੋਂ ਆਪਣੇ ਨੇੜਲੇ ਮੁਕਾਬਲੇਬਾਜ਼ ਨੂੰ 1,21,595 ਵੋਟਾਂ ਦੇ ਭਾਰੀ ਫ਼ਰਕ ਨਾਲ ਹਰਾਇਆ। ਸ਼ਿਵਕੁਮਾਰ ਲਗਾਤਾਰ 8ਵੀਂ ਵਾਰ ਵਿਧਾਇਕ ਚੁਣੇ ਗਏ ਹਨ।
ਇਹ ਵੀ ਪੜ੍ਹੋ- ਕਰਨਾਟਕ ਵਿਧਾਨ ਸਭਾ ਚੋਣ ਨਤੀਜੇ; ਕਾਂਗਰਸ ਹੀ 'ਕਿੰਗ', ਰੁਝਾਨਾਂ 'ਚ ਪਾਰਟੀ ਨੂੰ ਮਿਲਿਆ ਬਹੁਮਤ
ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਸ਼ਿਵਕੁਮਾਰ ਨੂੰ 1,42,156 ਵੋਟ, ਜਦਕਿ ਉਨ੍ਹਾਂ ਦੇ ਮੁਕਾਬਲੇਬਾਜ਼ ਜਦ (ਐੱਸ) ਉਮੀਦਵਾਰ ਬੀ. ਨਾਗਰਾਜੂ ਨੂੰ 20,561 ਵੋਟਾਂ ਮਿਲੀਆਂ। ਉੱਥੇ ਹੀ ਭਾਜਪਾ ਉਮੀਦਵਾਰ ਆਰ. ਅਸ਼ੋਕ 19,602 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਸ਼ਿਵਕੁਮਾਰ ਦੀ ਜਿੱਤ ਦਾ ਫ਼ਰਕ 2018 ਦੀ ਤੁਲਨਾ 'ਚ ਬਹੁਤ ਵੱਧ ਰਿਹਾ, ਉਦੋਂ ਉਨ੍ਹਾਂ ਨੇ ਜਦ (ਐੱਸ) ਦੇ ਉਮੀਦਵਾਰ ਨਾਰਾਇਣ ਗੌੜਾ ਨੂੰ ਹਰਾ ਕੇ 79,909 ਵੋਟਾਂ ਦੇ ਅੰਤਰ ਨਾਲ ਸੀਟ ਜਿੱਤੀ ਸੀ।
ਦੱਸਣਯੋਗ ਹੈ ਕਿ ਸਾਲ 2018 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ 104 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਕਾਂਗਰਸ ਨੂੰ 80 ਅਤੇ ਜਨਤਾ ਦਲ-ਸੈਕੂਲਰ ਨੂੰ 37 ਸੀਟਾਂ ਮਿਲੀਆਂ ਹਨ। ਕਾਂਗਰਸ ਨੂੰ 38.04 ਫੀਸਦੀ ਵੋਟਾਂ ਮਿਲੀਆਂ, ਜਦਕਿ ਭਾਜਪਾ ਨੂੰ 36.22 ਫੀਸਦੀ ਵੋਟਾਂ ਮਿਲੀਆਂ। ਜਨਤਾ ਦਲ ਸੈਕੂਲਰ ਨੂੰ 18.36 ਫੀਸਦੀ ਵੋਟਾਂ ਮਿਲੀਆਂ। ਭਾਜਪਾ ਦੇ ਸਭ ਤੋਂ ਵੱਧ ਸੀਟਾਂ ਜਿੱਤਣ ਤੋਂ ਬਾਅਦ ਪਾਰਟੀ ਦੇ ਨੇਤਾ ਬੀ.ਐੱਸ ਯੇਦੀਯੁਰੱਪਾ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਪਰ ਭਰੋਸੇ ਦਾ ਵੋਟ ਜਿੱਤਣ ਤੋਂ ਪਹਿਲਾਂ ਹੀ ਸਰਕਾਰ ਤਿੰਨ ਦਿਨਾਂ ਦੇ ਅੰਦਰ ਹੀ ਡਿੱਗ ਗਈ।
ਇਹ ਵੀ ਪੜ੍ਹੋ- ਕਰਨਾਟਕ ਨਤੀਜੇ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋਣਗੇ: ਸਿੱਧਰਮਈਆ
ਸਰਕਾਰ ਬਣਾਉਣ ਦੇ ਬਾਵਜੂਦ ਭਾਜਪਾ ਬਹੁਮਤ ਦਾ ਅੰਕੜਾ ਹਾਸਲ ਨਹੀਂ ਕਰ ਸਕੀ। ਇਸ ਤੋਂ ਬਾਅਦ ਕਰਨਾਟਕ ਵਿਚ ਕਾਂਗਰਸ-ਜਨਤਾ ਦਲ ਸੈਕੂਲਰ ਨੇ ਮਿਲ ਕੇ ਸਰਕਾਰ ਬਣਾਈ ਅਤੇ ਸ੍ਰੀ ਕੁਮਾਰਸਵਾਮੀ ਸੂਬੇ ਦੇ ਮੁੱਖ ਮੰਤਰੀ ਬਣੇ। ਹਾਲਾਂਕਿ 14 ਮਹੀਨਿਆਂ ਦੇ ਅੰਦਰ ਇਹ ਸਰਕਾਰ ਵੀ ਡਿੱਗ ਗਈ ਕਿਉਂਕਿ ਕਾਂਗਰਸ ਅਤੇ ਜਨਤਾ ਦਲ ਸੈਕੂਲਰ ਦੇ 17 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਸਾਰੇ ਭਾਜਪਾ 'ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਬੋਲੇ ਕੇਜਰੀਵਾਲ, ਜਲੰਧਰ 'ਚ ਚੱਲਿਆ 'ਮਾਨ' ਦਾ ਜਾਦੂ
ਕਰਨਾਟਕ ਨਤੀਜੇ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋਣਗੇ: ਸਿੱਧਰਮਈਆ
NEXT STORY