ਬੀਦਰ : ਕਰਨਾਟਕ ਦੇ ਬੀਦਰ ਸ਼ਹਿਰ ਸਥਿਤ ਗੁਰੂ ਨਾਨਕ ਹਸਪਤਾਲ 'ਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਹਸਪਤਾਲ 'ਚ ਹੜਕੰਪ ਮਚ ਗਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਸਾਰੇ ਮਰੀਜ਼ਾਂ ਅਤੇ ਸਟਾਫ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਬੀਦਰ ਦੀ ਡਿਪਟੀ ਕਮਿਸ਼ਨਰ ਸ਼ਿਲਪਾ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਹਸਪਤਾਲ ਦੇ ਦਫ਼ਤਰ ਵਾਲੇ ਹਿੱਸੇ 'ਚ ਲੱਗੀ ਸੀ, ਜਿਸ ਕਾਰਨ ਪੂਰੀ ਇਮਾਰਤ 'ਚ ਸੰਘਣਾ ਧੂੰਆਂ ਫੈਲ ਗਿਆ।
ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਤੇ 20 ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਫਾਇਰ ਅਫਸਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਲਾਜ਼ਮਾਂ ਨੇ ਸਾਹ ਲੈਣ ਵਾਲੇ ਉਪਕਰਣ (Breathing apparatus) ਪਹਿਨ ਕੇ ਇਮਾਰਤ ਦੇ ਅੰਦਰ ਦਾਖਲ ਹੋ ਕੇ ਫਸੇ ਹੋਏ ਮਰੀਜ਼ਾਂ ਨੂੰ ਬਾਹਰ ਕੱਢਿਆ।
ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸਾਰੇ ਮਰੀਜ਼ਾਂ ਨੂੰ ਐਂਬੂਲੈਂਸਾਂ ਰਾਹੀਂ ਸਰਕਾਰੀ ਹਸਪਤਾਲ ਅਤੇ ਹੋਰ ਨੇੜਲੇ ਮੈਡੀਕਲ ਕੇਂਦਰਾਂ ਵਿੱਚ ਸੁਰੱਖਿਅਤ ਤਬਦੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਅਤੇ ਸਥਿਤੀ ਹੁਣ ਕਾਬੂ ਹੇਠ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਕਾਨ ਮਾਲਕ ਨੇ ਕਿਰਾਏਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ, ਪਤਨੀ ਨਾਲ ਨਜਾਇਜ਼ ਸਬੰਧਾਂ ਦਾ ਸੀ ਸ਼ੱਕ
NEXT STORY