ਬੇਲਗਾਮ— ਕਰਨਾਟਕ ਦੇ ਬੇਲਗਾਮ ਵਿਚ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਸ ਮੁਤਾਬਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਟਰੱਕ ਨੇ ਕਾਰ ਨੂੰ ਦਰੜ ਦਿੱਤਾ ਕਿ ਕਾਰ ਟੁੱਟ ਕੇ ਚੂਰ-ਚੂਰ ਹੋ ਗਈ।
ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਪੁਲਸ ਨੇ ਦੋਸ਼ੀ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉੱਥੇ ਹੀ ਸੂਚਨਾ ਮਿਲਦੇ ਹੀ ਪਰਿਵਾਰਾਂ ਵਿਚ ਚੀਕ-ਚਿਹਾੜਾ ਪੈ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮਨਾਲੀ ਦੇ ਸੈਰ-ਸਪਾਟਾ ਸੀਜ਼ਨ ਨੇ ਫੜੀ ਰਫਤਾਰ, ਸੈਲਾਨੀ ਮਾਣ ਰਹੇ ਹਨ ਵਾਦੀਆਂ ਦਾ ਆਨੰਦ
NEXT STORY