ਬੈਂਗਲੁਰੂ— ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਵਿਕਟੋਰੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਘੱਟ ਕਰਨ ਲਈ ਰੋਬੋਟ ਤਾਇਨਾਤ ਕੀਤਾ ਗਿਆ ਹੈ। ਇਸ ਰੋਬੋਟ ਜ਼ਰੀਏ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਖਾਣਾ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ। ਅਜਿਹਾ ਕੋਰੋਨਾ ਵਾਇਰਸ ਮਰੀਜ਼ਾਂ ਦੀ ਦੇਖਭਾਲ ਨੂੰ ਵਧੇਰੇ ਸਾਵਧਾਨੀ ਪੂਰਵਕ ਬਣਾਉਣ ਲਈ ਕੀਤਾ ਗਿਆ ਹੈ। ਹਸਪਤਾਲ ਦੇ ਸਟਾਫ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਇਹ ਰੋਬੋਟ ਕਾਫੀ ਮਦਦਗਾਰ ਸਾਬਤ ਹੋ ਸਕਦਾ ਹੈ। ਦੱਸ ਦੇਈਏ ਕੋਰੋਨਾ ਵਾਇਰਸ ਮਹਾਮਾਰੀ ਦਾ ਅਜੇ ਤੱਕ ਕੋਈ ਇਲਾਜ ਨਹੀਂ ਮਿਲ ਸਕਿਆ ਹੈ। ਇਸ ਦੀ ਲਪੇਟ 'ਚ ਸਿਹਤ ਕਰਮਚਾਰੀ ਵੀ ਆ ਰਹੇ ਹਨ। ਅਜਿਹੇ ਵਿਚ ਕਰਨਾਟਕ 'ਚ ਕੋਰੋਨਾ ਮਰੀਜ਼ਾਂ ਨੂੰ ਰੋਬੋਟ ਜ਼ਰੀਏ ਭੋਜਨ ਅਤੇ ਦਵਾਈ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਕਰਨਾਟਕ ਵਿਚ ਕੋਰੋਨਾ ਵਾਇਰਸ ਦੇ 400 ਤੋਂ ਵਧੇਰੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਕਰਨਾਟਕ 'ਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਹੁਣ ਤਕ 489 ਕੋਵਿਡ-19 ਦੇ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ 153 ਲੋਕ ਸਿਹਤਮੰਦ ਹੋਏ ਹਨ। ਜੇਕਰ ਗੱਲ ਪੂਰੇ ਭਾਰਤ ਦੀ ਕੀਤੀ ਜਾਵੇ ਤਾਂ ਇੱਥੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 824 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਏਟਾ 'ਚ 5 ਮੌਤਾਂ ਦਾ ਸਨਸਨੀਖੇਜ਼ ਖੁਲਾਸਾ : ਪਤਨੀ ਨੇ ਸਾਰਿਆਂ ਨੂੰ ਜ਼ਹਿਰ ਖੁਆ, ਖੁਦ ਕੀਤੀ ਸੀ ਖੁਦਕੁਸ਼ੀ
NEXT STORY