ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਤੈਅ ਨਜ਼ਰ ਆਉਣ ਮਗਰੋਂ ਸ਼ਨੀਵਾਰ ਨੂੰ ਪ੍ਰਦੇਸ਼ ਦੀ ਜਨਤਾ ਦਾ ਧੰਨਵਾਦ ਜਤਾਇਆ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਹ ਦੇਸ਼ ਨੂੰ ਜੋੜਨ ਵਾਲੀ ਸਿਆਸਤ ਦੀ ਜਿੱਤ ਹੈ।
ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਬੋਲੇ ਕੇਜਰੀਵਾਲ, ਜਲੰਧਰ 'ਚ ਚੱਲਿਆ 'ਮਾਨ' ਦਾ ਜਾਦੂ
ਕਰਨਾਟਕ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਲਈ ਪ੍ਰਚਾਰ ਕਰਨ ਵਾਲੀ ਪ੍ਰਿਯੰਕਾ ਨੇ ਟਵੀਟ ਕੀਤਾ ਕਿ ਕਾਂਗਰਸ ਪਾਰਟੀ ਨੂੰ ਇਤਿਹਾਸਕ ਜਨਾਦੇਸ਼ ਦੇਣ ਲਈ ਕਰਨਾਟਕ ਦੀ ਜਨਤਾ ਨੂੰ ਤਹਿ ਦਿਲ ਤੋਂ ਧੰਨਵਾਦ। ਇਹ ਤੁਹਾਡੇ ਮੁੱਦਿਆਂ ਦੀ ਜਿੱਤ ਹੈ। ਇਹ ਕਰਨਾਟਕ ਦੀ ਤਰੱਕੀ ਦੇ ਵਿਚਾਰ ਨੂੰ ਤਰਜੀਹ ਦੇਣ ਦੀ ਜਿੱਤ ਹੈ। ਇਹ ਦੇਸ਼ ਨੂੰ ਜੋੜਨ ਵਾਲੀ ਸਿਆਸਤ ਦੀ ਜਿੱਤ ਹੈ। ਕਰਨਾਟਕ ਕਾਂਗਰਸ ਦੇ ਤਮਾਮ ਮਿਹਨਤੀ ਵਰਕਰਾਂ ਅਤੇ ਨੇਤਾਵਾਂ ਨੂੰ ਮੇਰੀ ਸ਼ੁੱਭਕਾਮਨਾਵਾਂ। ਤੁਹਾਡੀ ਸਾਰਿਆਂ ਦੀ ਮਿਹਨਤ ਰੰਗ ਲਿਆਈ। ਕਾਂਗਰਸ ਪਾਰਟੀ ਪੂਰੀ ਲਗਨ ਨਾਲ ਕਰਨਾਟਕ ਦੀ ਜਨਤਾ ਨੂੰ ਦਿੱਤੀ ਗਈ ਗਰੰਟੀ ਨੂੰ ਲਾਗੂ ਕਰਨ ਦਾ ਕੰਮ ਕਰੇਗੀ। ਜੈ ਕਰਨਾਟਕ, ਜੈ ਕਾਂਗਰਸ।
ਇਹ ਵੀ ਪੜ੍ਹੋ- ਕਰਨਾਟਕ ਵਿਧਾਨ ਸਭਾ ਚੋਣ ਨਤੀਜੇ; ਕਾਂਗਰਸ ਹੀ 'ਕਿੰਗ', ਰੁਝਾਨਾਂ 'ਚ ਪਾਰਟੀ ਨੂੰ ਮਿਲਿਆ ਬਹੁਮਤ
ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਵੋਟਾਂ ਦੀ ਗਿਣਤੀ 'ਚ ਕਾਂਗਰਸ 136 ਸੀਟਾਂ ਦੀ ਲੀਡ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰਦੀ ਨਜ਼ਰ ਆ ਰਹੀ ਹੈ, ਜਦਕਿ ਭਾਜਪਾ 64 ਸੀਟਾਂ 'ਤੇ ਅੱਗੇ ਹੈ। ਇਹ ਜਾਣਕਾਰੀ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਤੋਂ ਮਿਲੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਮੌਜੂਦ ਅੰਕੜਿਆਂ ਮੁਤਾਬਕ 224 ਮੈਂਬਰੀ ਰਾਜ ਵਿਧਾਨ ਸਭਾ 'ਚ ਕਾਂਗਰਸ ਨੇ 136 ਸੀਟਾਂ 'ਤੇ ਲੀਡ ਬਰਕਰਾਰ ਰੱਖਦੇ ਹੋਏ 96 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਨੇ 64 ਸੀਟਾਂ 'ਤੇ ਲੀਡ ਬਰਕਰਾਰ ਰੱਖਦੇ ਹੋਏ 45 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਜਨਤਾ ਦਲ (ਸੈਕੂਲਰ) ਨੇ ਇਕ 16 ਸੀਟਾਂ ਜਿੱਤੀਆਂ ਹਨ ਅਤੇ 20 ਸੀਟਾਂ 'ਤੇ ਅੱਗੇ ਹੈ।
ਇਹ ਵੀ ਪੜ੍ਹੋ : ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)
ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਕਰੋੜਾਂ ਦੀ ਠੱਗੀ, ਤਿੰਨ ਗ੍ਰਿਫ਼ਤਾਰ
NEXT STORY