ਬੈਂਗਲੁਰੂ- ਕਰਨਾਟਕ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸ ’ਚ ਹੁਣ ਤੋਂ ਹੀ ਘਮਾਸਾਨ ਸ਼ੁਰੂ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਫਿਰ ਤੋਂ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕੀਤੀ ਹੈ, ਜਦਕਿ ਇਸ ਅਹੁਦੇ ਦੇ ਦਾਅਵੇਦਾਰਾਂ ’ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ਿਵਕੁਮਾਰ ਅਤੇ ਕੁਝ ਹੋਰ ਨੇਤਾ ਵੀ ਸ਼ਾਮਲ ਹਨ।
ਇਕ ਰਾਸ਼ਟਰੀ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ’ਚ ਸਿੱਧਰਮਈਆ ਨੇ ਕਿਹਾ ਕਿ 'ਮੈਂ ਵੀ ਮੁੱਖ ਮੰਤਰੀ ਦੇ ਅਹੁਦੇ ਦਾ ਚਾਹਵਾਨ ਹਾਂ। ਡੀ.ਕੇ. ਸ਼ਿਵਕੁਮਾਰ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹਨ। ਲੋਕਤੰਤਰ ’ਚ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ’ਚ ਕੁਝ ਵੀ ਗਲਤ ਨਹੀਂ ਪਰ ਆਖਰੀ ਫੈਸਲਾ ਪਾਰਟੀ ਹਾਈ ਕਮਾਂਡ ਅਤੇ ਕਰਨਾਟਕ ਕਾਂਗਰਸ ਵਿਧਾਇਕ ਦਲ ਦੀਆਂ ਸਿਫ਼ਾਰਸ਼ਾਂ ’ਤੇ ਹੀ ਹੋਣਾ ਹੈ। ਉਨ੍ਹਾਂ ਕਿਹਾ ਕਿ ਜੇ ਡੀ.ਕੇ. ਸ਼ਿਵਕੁਮਾਰ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤਾਂ ਇਸ ਵਿਚ ਕੁਝ ਵੀ ਗਲਤ ਨਹੀਂ ਹੈ। ਜੇ ਮੈਂ ਮੁੱਖ ਮੰਤਰੀ ਬਣਨਾ ਚਾਹੁੰਦਾ ਹਾਂ ਤਾਂ ਵੀ ਕੁਝ ਗਲਤ ਨਹੀਂ ਹੈ।
ਟਿਕਟਾਂ ਦੀ ਵੰਡ ਨੂੰ ਲੈ ਕੇ ਮੁਕਾਬਲਾ
ਕਰਨਾਟਕ ਕਾਂਗਰਸ ’ਚ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਖਹਿਬਾਜ਼ੀ ਸਾਹਮਣੇ ਆ ਰਹੀ ਹੈ। ਦੋਵੇਂ ਆਗੂ ਅਗਲੀ ਸੂਚੀ ਵਿਚ ਇਕ ਦੂਜੇ ਦੇ ਉਮੀਦਵਾਰਾਂ ਨੂੰ ਸ਼ਾਮਲ ਕਰਨ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਆਪਣੇ ਉਮੀਦਵਾਰ ਉਤਾਰਨ ਲਈ ਮੈਦਾਨ ’ਚ ਹਨ।
ਕਰਨਾਟਕ ’ਚ ਅਸੀਂ ਪੂਰੀ ਤਰ੍ਹਾਂ ਇਕਜੁੱਟ ਹਾਂ : ਸੁਰਜੇਵਾਲਾ
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਕਰਨਾਟਕ ’ਚ ਪਾਰਟੀ ਦੇ ਸਾਰੇ ਨੇਤਾ ਇਕਜੁੱਟ ਹਨ । ਸੂਬੇ ਦੀ 40 ਫੀਸਦੀ ਕਮਿਸ਼ਨ ਵਾਲੀ ਸਰਕਾਰ ਨੂੰ ਬੇਦਖਲ ਕਰਨ ਲਈ ਉਹ ਲੜ ਰਹੇ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਹੁਣ ਸੂਬੇ ’ਚ ਡੁੱਬਦਾ ਜਹਾਜ਼ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਨਹੀਂ ਬਚਾਅ ਸਕਦੇ।
ਮੁੱਖ ਵਿਰੋਧੀ ਪਾਰਟੀ ਦਾ ਇਹ ਬਿਆਨ ਉਸ ਦੇ ਸੀਨੀਅਰ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਵੱਲੋਂ ਮੁੱਖ ਮੰਤਰੀ ਦੇ ਅਹੁਦੇ ’ਤੇ ਕਥਿਤ ਤੌਰ ’ਤੇ ਦਾਅਵਾ ਕਰਨ ਤੋਂ ਬਾਅਦ ਆਇਆ ਹੈ। ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਕ ਟੈਲੀਵਿਜ਼ਨ ਚੈਨਲ ਨੇ ਸਾਬਕਾ ਮੁੱਖ ਮੰਤਰੀ ਦੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।
ਮੈਕਸੀਕੋ ਤੋਂ ਦਿੱਲੀ ਲਿਆਂਦਾ ਗਿਆ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਗੈਂਗਸਟਰ ਦੀਪਕ ਬਾਕਸਰ
NEXT STORY