ਬੈਂਗਲੁਰੂ—ਕਰਨਾਟਕ 'ਚ ਬੀ. ਐੱਸ. ਯੇਦੀਯੁਰੱਪਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਹੁਣ ਐਤਵਾਰ ਨੂੰ ਬੈਂਗਲੁਰੂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਵਿਧਾਨ ਸਭਾ 'ਚ ਯੇਦੀਯੁਰੱਪਾ ਦੇ ਭਰੋਸੇ ਦੀ ਵੋਟ ਹਾਸਲ ਕਰਨ ਲਈ ਅਤੇ ਮੰਤਰੀ ਅਹੁਦੇ ਨੂੰ ਲੈ ਕੇ ਚਰਚਾ ਹੋ ਸਕਦੀ ਹੈ।
ਸਹੁੰ ਚੁੱਕਣ ਤੋਂ ਬਾਅਦ ਯੇਦੀਯੁਰੱਪਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਕੈਬਨਿਟ 'ਚ ਕੌਣ-ਕੌਣ ਸ਼ਾਮਲ ਹੋਵੇਗਾ। ਇਸ ਦੇ ਬਾਰੇ 'ਚ ਮੈਂ ਅਮਿਤ ਸ਼ਾਹ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨਾਲ ਚਰਚਾ ਕਰਾਂਗਾ ਅਤੇ ਉਨ੍ਹਾਂ ਨੂੰ ਸੂਚਿਤ ਕਰਾਂਗਾ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਦਿੱਲੀ ਵੀ ਜਾਣਗੇ ਹਾਲਾਂਕਿ ਕਾਂਗਰਸ-ਜੇ. ਡੀ. ਐੱਸ. ਦੇ ਬਾਗੀ ਵਿਧਾਇਕਾਂ ਨੂੰ ਕੈਬਨਿਟ 'ਚ ਜਗ੍ਹਾਂ ਮਿਲੇਗੀ ਜਾਂ ਨਹੀਂ ਫਿਲਹਾਲ ਇਸ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ ਕਰਨਾਟਕ ਦੇ ਰਾਜਪਾਲ ਵਜੁਭਾਈ ਵਾਲਾ ਨੇ ਸ਼ੁੱਕਰਵਾਰ ਨੂੰ ਰਾਜਭਵਨ 'ਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਬੀ. ਐੱਸ. ਯੇਦੀਯੁਰੱਪਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ।
ਨੀਰਜ ਸ਼ੇਖਰ ਨੇ ਗ੍ਰਹਿਣ ਕੀਤੀ ਭਾਜਪਾ ਦੀ ਮੈਂਬਰਤਾ
NEXT STORY