ਬੈਂਗਲੁਰੂ- ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਇਕ ਜਨਵਰੀ ਤੋਂ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦੇ ਫੈਸਲੇ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਯੇਦੀਯੁਰੱਪਾ ਨੇ ਇੱਥੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਐੱਸ.ਐੱਸ.ਐੱਲ.ਸੀ. ਅਤੇ ਦੂਜੇ ਪੀ.ਯੂ.ਸੀ. ਦੇ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਫੈਸਲੇ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਮਾਤਾ-ਪਿਤਾ ਨੂੰ ਵੀ ਇਸ ਸੰਬੰਧ 'ਚ ਕਿਸੇ ਤਰ੍ਹਾਂ ਦਾ ਭਰਮ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਨੇ ਕਿਹਾ ਕਿ ਇਸ 'ਤੇ ਸੋਮਵਾਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ 'ਚ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਬ੍ਰਿਟੇਨ ਤੋਂ ਵਾਪਸ ਆਉਣ ਵਾਲਿਆਂ ਅਤੇ ਕੋਰੋਨਾ ਵਾਇਰਸ ਦੇ ਨਵੇਂ ਪ੍ਰਕਾਰ ਨੂੰ ਲੈ ਕੇ ਵੀ ਕੋਈ ਸਮੱਸਿਆ ਨਹੀਂ ਹੈ। ਪੇਂਡੂ ਪੰਚਾਇਤਾਂ ਦੀਆਂ 22 ਅਤੇ 27 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀ ਚਰਚਾ ਕਰਦੇ ਹੋਏ ਯੇਦੀਯੁਰੱਪਾ ਨੇ ਕਿਹਾ ਕਿ ਭਾਜਪਾ ਸਮਰਥਿਤ 95 ਫੀਸਦੀ ਉਮੀਦਵਾਰ ਜਿੱਤ ਹਾਸਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਨਵੇਂ ਲੋਕਾਂ ਨੂੰ ਸਹਿਯੋਗ ਕਰੇਗੀ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅਟਲ ਸੁਰੰਗ ਅੰਦਰ ਹੰਗਾਮਾ ਕਰਨ 'ਤੇ ਹਰਿਆਣਾ ਦੇ 15 ਸੈਲਾਨੀ ਗ੍ਰਿਫ਼ਤਾਰ
NEXT STORY