ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਵਾਪਰੇ ਇੱਕ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਚਿੱਤਰਦੁਰਗਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ - ਕੜਾਕੇ ਦੀ ਠੰਡ 'ਚ ਸਕੂਲ ਜਾਣ ਦੀ ਥਾਂ DM ਦਫ਼ਤਰ ਪੁੱਜੀ ਕੁੜੀ! ਗੱਲਾਂ ਸੁਣ ਹਰ ਕੋਈ ਹੋ ਗਿਆ ਹੈਰਾਨ
ਇਸ ਹਾਦਸੇ ਵਿਚ ਜ਼ਿਆਦਾਤਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਸੂਤਰਾਂ ਮੁਤਾਬਕ ਬੱਸ ਵਿੱਚ ਕੁੱਲ 32 ਯਾਤਰੀ ਸਵਾਰ ਸਨ। ਮੁਰਮੂ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਕਰਨਾਟਕ ਦੇ ਚਿੱਤਰਦੁਰਗਾ ਵਿੱਚ ਭਿਆਨਕ ਬੱਸ ਅੱਗ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੀ ਹਾਂ।"
ਪੜ੍ਹੋ ਇਹ ਵੀ - ਜੇ ਤੁਸੀਂ ਵੀ ਬਾਜ਼ਾਰੋਂ ਖਰੀਦਦੇ ਹੋ ਦੇਸੀ ਘਿਓ ਤਾਂ ਹੋ ਜਾਓ ਸਾਵਧਾਨ, ਖਬਰ ਪੜ੍ਹ ਖੜੇ ਹੋ ਜਾਣਗੇ ਰੌਂਗਟੇ
ਪੰਜਾਬ 'ਚ ਵਧਦੇ ਪਾਣੀ ਪ੍ਰਦੂਸ਼ਣ 'ਤੇ NGT ਨੇ ਅਖ਼ਤਿਆਰ ਕੀਤਾ ਸਖ਼ਤ ਰੁਖ਼ ! ਸਰਕਾਰ ਨੂੰ ਜਾਰੀ ਕੀਤੇ ਨਵੇਂ ਹੁਕਮ
NEXT STORY