ਨਵੀਂ ਦਿੱਲੀ - ਕਰਨਾਟਕ ਦੇ ਰਾਜਪਾਲ ਵਜੁਭਾਈ ਵਾਲਾ ਨੇ ਰਾਜ ਦੇ ਮੁੱਖ ਮੰਤਰੀ ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਲਿੱਖਿਆ ਕਿ ਕੁਮਾਰਸਵਾਮੀ ਕੱਲ ਦੁਪਹਿਰ ਡੇਢ ਵਜੇ ਤੱਕ ਸਦਨ 'ਚ ਬਹੁਮਤ ਸਾਬਕ ਕਰਨ। ਦੱਸ ਦਈਏ ਕਿ ਵੀਰਵਾਰ ਨੂੰ ਕਰਨਾਟਕ ਵਿਧਾਨ ਸਭਾ 'ਚ ਦਿਨ ਭਰ ਵਿਸ਼ਵਾਸਮਤ 'ਤੇ ਚਰਚਾ ਹੋਈ।
ਇਸ ਤੋਂ ਪਹਿਲਾਂ ਕਰਨਾਟਕ ਵਿਧਾਨ ਸਭਾ 'ਚ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਵੱਲੋਂ ਪੇਸ਼ ਕੀਤੇ ਗਏ ਵਿਸ਼ਵਾਸ ਮਤ ਦੇ ਪ੍ਰਸਤਾਵ 'ਤੇ ਚਰਚਾ ਦੌਰਾਨ ਹੰਗਾਮੇ ਵਿਚਾਲੇ ਸਦਨ ਦੀ ਕਾਰਵਾਈ ਨੂੰ ਸ਼ੁੱਕਰਵਾਰ ਤੱਕ ਲਈ ਮੁਅੱਤਲ ਕਰ ਦਿੱਤਾ ਗਿਆ। ਕਾਂਗਰਸੀ ਮੈਂਬਰਾਂ ਵੱਲੋਂ ਭਾਜਪਾ ਖਿਲਾਫ ਲਗਾਤਾਰ ਕੀਤੀ ਜਾ ਰਹੀ ਨਾਅਰੇਬਾਜ਼ੀ ਤੋਂ ਬਾਅਦ ਵਿਧਾਨ ਸਭਾ ਦੇ ਉਪ ਪ੍ਰਧਾਨ ਕ੍ਰਿਸ਼ਣਾ ਰੈੱਡੀ ਵੱਲੋਂ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ।
ਕਰਨਾਟਕ ਸੰਕਟ : ਵਿਧਾਨ ਸਭਾ 'ਚ ਵਿਸ਼ਵਾਸ ਮਤ ਪੇਸ਼
NEXT STORY