ਬੇਂਗਲੁਰੂ- ਕਰਨਾਟਕ ’ਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਟਿਕਟ ਨਾ ਮਿਲਣ ’ਤੇ ਨਾਰਾਜ਼ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਸੋਮਵਾਰ ਨੂੰ ਕਾਂਗਰਸ ’ਚ ਸ਼ਾਮਲ ਹੋ ਗਏ। ਭਾਜਪਾ ’ਤੇ ਉਨ੍ਹਾਂ ਨੂੰ ਸਨਮਾਨਜਨਕ ਵਿਦਾਈ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਦਾ ਦੋਸ਼ ਲਾਉਂਦੇ ਹੋਏ ਸ਼ੈੱਟਰ ਨੇ ਕਿਹਾ ਕਿ ਕਾਂਗਰਸ ’ਚ ਸ਼ਾਮਲ ਹੋ ਕੇ ਉਹ ਆਪਣੇ ਜੀਵਨ ਦਾ ਇਕ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਸ਼ੈੱਟਰ 6 ਵਾਰ ਦੇ ਵਿਧਾਇਕ, ਵਿਧਾਨ ਸਭਾ ਦੇ ਸਾਬਾਕਾ ਵਿਰੋਧੀ ਧਿਰ ਦੇ ਨੇਤਾ, ਪਾਰਟੀ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ।
ਭਾਜਪਾ ਦੇ ਹੁੱਬਲੀ-ਧਾਰਵਾੜ ਕੇਂਦਰੀ ਸੀਟ ਤੋਂ ਉਨ੍ਹਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇਣ ’ਤੇ ਉਨ੍ਹਾਂ ਨੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ। ਕੁੱਲ ਭਾਰਤੀ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ, ਰਣਦੀਪ ਸਿੰਘ ਸੁਰਜੇਵਾਲਾ (ਕਰਨਾਟਕ ਇੰਚਾਰਜ), ਕਾਂਗਰਸ ਦੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਸਮੇਤ ਹੋਰ ਲੋਕਾਂ ਦੀ ਹਾਜ਼ਰੀ ’ਚ ਉਹ ਕਾਂਗਰਸ ’ਚ ਸ਼ਾਮਲ ਹੋਏ।
ਕੇਜਰੀਵਾਲ ਨੇ ਸੁਣਾਈ ‘ਚੌਥੀ ਪਾਸ ਰਾਜਾ’ ਦੀ ਕਹਾਣੀ, PM ਨੂੰ ਘੇਰਿਆ
NEXT STORY