ਬੈਂਗਲੁਰੂ, (ਭਾਸ਼ਾ)- ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਮੁੱਲ ਸਮਰਥਨ ਯੋਜਨਾ ਤਹਿਤ ਕੇਂਦਰ ਸਰਕਾਰ ਕਰਨਾਟਕ ਤੋਂ ਮੂੰਗੀ, ਕਾਲੇ ਛੋਲੇ, ਸੂਰਜਮੁਖੀ, ਮੂੰਗਫਲੀ ਅਤੇ ਸੋਇਆਬੀਨ ਦੀ ਖਰੀਦ ਕਰੇਗੀ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ।
ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਮੁੱਲ ਸਮਰਥਨ ਯੋਜਨਾ ਤਹਿਤ ਵਿੱਤੀ ਸਾਲ 2025-26 ਦੇ ਸਾਉਣੀ ਸੀਜ਼ਨ ਦੌਰਾਨ ਕਰਨਾਟਕ ’ਚ ਉਗਾਈਆਂ ਗਈਆਂ ਇਨ੍ਹਾਂ ਫਸਲਾਂ ਦੀ ਖਰੀਦ ਨੂੰ ਮਨਜ਼ੂਰੀ ਦੇਣ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿਚ ਚੌਹਾਨ ਦਾ ਇਕ ਪੱਤਰ ਸਾਂਝਾ ਕੀਤਾ। ਉਨ੍ਹਾਂ ਕਰਨਾਟਕ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਜ਼ਿਲਾ-ਵਾਰ ਖਰੀਦ ਕੇਂਦਰ ਸਥਾਪਤ ਕਰੇ ਅਤੇ ਪੂਰੇ ਸੂਬੇ ’ਚ ਖਰੀਦ ਪ੍ਰਕਿਰਿਆ ਸ਼ੁਰੂ ਕਰੇ।
ਮਹਾਰਾਸ਼ਟਰ ਦੇ ਆਦਿਵਾਸੀ ਕਿਸਾਨ ਹੁਣ ਨਿੱਜੀ ਕੰਪਨੀਆਂ ਨੂੰ ਦੇ ਸਕਣਗੇ ਪੱਟੇ ’ਤੇ ਜ਼ਮੀਨ
NEXT STORY