ਮੈਸੂਰ - ਕਰਨਾਟਕ ਦੇ ਮੈਸੂਰ ’ਚ ਲੜਕੀ ਦੇ ਗੈਂਗਰੇਪ ਤੋਂ ਇਕ ਦਿਨ ਬਾਅਦ ਸੂਬੇ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਕਿਹਾ ਕਿ ਲੜਕੀ ਨੂੰ ਸ਼ਾਮ ਵੇਲੇ ਇੰਨੀ ਸੁੰਨਸਾਨ ਜਗ੍ਹਾ ’ਤੇ ਨਹੀਂ ਜਾਣਾ ਚਾਹੀਦਾ ਸੀ। ਰਿਪੋਰਟ ਅਨੁਸਾਰ ਮਾਮਲੇ ’ਤੇ ਸੂਬਾ ਸਰਕਾਰ ਦੀ ਆਲੋਚਨਾ ਨੂੰ ਲੈ ਕੇ ਵੀ ਉਨ੍ਹਾਂ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਕਿਉਂਕਿ ਘਟਨਾ ਤੋਂ ਇਕ ਦਿਨ ਬਾਅਦ ਵੀ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਹਮਲਾਵਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਲੋਕ ਮੇਰਾ ਰੇਪ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਗ੍ਰਹਿ ਮੰਤਰੀ ਦੇ ਰੇਪ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ - ਮਊ 'ਚ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਔਰਤਾਂ ਸਮੇਤ 9 ਗ੍ਰਿਫਤਾਰ
ਗੈਂਗਰੇਪ ਤਾਂ ਹੁੰਦੇ ਹੀ ਰਹਿੰਦੇ ਹਨ : ਕਿਰਤ ਮੰਤਰੀ ਸ਼ਿਵਰਾਮ
ਕਰਨਾਟਕ ਦੇ ਕਿਰਤ ਮੰਤਰੀ ਸ਼ਿਵਰਾਮ ਹੇਬਾਰ ਨੇ ਕਿਹਾ ਕਿ ਗੈਂਗਰੇਪ ਤਾਂ ਹੁੰਦੇ ਹੀ ਰਹਿੰਦੇ ਹਨ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਕਿ ਡੀ. ਜੀ. ਪੀ. ਪ੍ਰਵੀਨ ਸੂਦ ਨੂੰ ਮੁਲਜ਼ਮਾਂ ਦਾ ਜਲਦ ਤੋਂ ਜਲਦ ਪਤਾ ਲਾਉਣ ਦਾ ਹੁਕਮ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਭਾਰਤ ਨੇ ਕਾਬੁਲ ਹਵਾਈ ਅੱਡੇ ਦੇ ਕੋਲ ਹੋਏ ਬੰਬ ਧਮਾਕਿਆਂ ਦੀ ਨਿੰਦਾ ਕੀਤੀ
NEXT STORY