ਬੈਂਗਲੁਰੂ, (ਏ. ਐੱਨ. ਆਈ.)- ਕਰਨਾਟਕ ਦੇ ਸਹਿਕਾਰਤਾ ਮੰਤਰੀ ਕੇ. ਐੱਨ. ਰਾਜੰਨਾ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਉਸ ਨੂੰ ‘ਹਨੀ ਟ੍ਰੈਪ’ ’ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਨੇ ਸੂਬੇ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ। ਬਜਟ ਸੈਸ਼ਨ ਵਿਚ ਚਰਚਾ ਦੌਰਾਨ ਵਿਜੇਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ਨੇ ਇਹ ਮੁੱਦਾ ਉਠਾਇਆ ਤੇ ਕਿਹਾ ਕਿ ਸੂਬੇ ’ਚ ਸਹਿਕਾਰਤਾ ਮੰਤਰੀ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀਆਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਦਾ ਨਾਂ ਲਿਆ ਗਿਆ ਤਾਂ ਕੇ. ਐੱਨ. ਰਾਜੰਨਾ ਨੇ ਦੋਸ਼ਾਂ ਨੂੰ ਸਵੀਕਾਰ ਕਰਦੇ ਹੋਏ ਜਵਾਬ ਦਿੱਤਾ। ਰਾਜੰਨਾ ਨੇ ਵਿਧਾਨ ਸਭਾ ’ਚ ਕਿਹਾ ਕਿ ਕਈ ਲੋਕ ਕਹਿੰਦੇ ਹਨ ਕਿ ਕਰਨਾਟਕ ਸੀ. ਡੀ. ਤੇ ਪੈੱਨ ਡਰਾਈਵ ਫੈਕਟਰੀ ਬਣ ਗਿਆ ਹੈ। ਇਹ ਇਕ ਗੰਭੀਰ ਦੋਸ਼ ਹੈ। ਕਿਹਾ ਜਾ ਰਿਹਾ ਹੈ ਕਿ ਤੁਮਕੁਰੂ ਦੇ ਇਕ ਪ੍ਰਭਾਵਸ਼ਾਲੀ ਮੰਤਰੀ ਨੂੰ ਹਨੀ ਟ੍ਰੈਪ ਵਿਚ ਫਸਾਇਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਵਾਂਗਾ। ਗ੍ਰਹਿ ਮੰਤਰੀ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸੀ.ਡੀ. ਤੇ ਪੈੱਨ ਡਰਾਈਵ ਬਣਾਉਣ ਵਾਲਿਆਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ 48 ਲੋਕਾਂ ਨੂੰ ਹਨੀ ਟ੍ਰੈਪ ਵਿਚ ਫਸਾਇਆ ਹੈ।
ਮਾਮਲਾ ਰਾਸ਼ਟਰੀ ਪੱਧਰ ਤੱਕ ਫੈਲਿਆ, ਵੱਖ-ਵੱਖ ਪਾਰਟੀਆਂ ਦੇ ਨੇਤਾ ਸ਼ਾਮਲ
ਰਾਜੰਨਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਾਡੇ ਸੂਬੇ ਤੱਕ ਸੀਮਤ ਨਹੀਂ ਹੈ, ਇਹ ਰਾਸ਼ਟਰੀ ਪੱਧਰ ਤੱਕ ਫੈਲਿਆ ਹੋਇਆ ਹੈ, ਜਿਸ ਵਿਚ ਦੇਸ਼ ਭਰ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾ ਸ਼ਾਮਲ ਹਨ। ਮੈਂ ਇੱਥੇ ਆਪਣੇ ਵਿਰੁੱਧ ਲੱਗੇ ਦੋਸ਼ਾਂ ਦਾ ਜਵਾਬ ਨਹੀਂ ਦੇਵਾਂਗਾ। ਮੈਂ ਗ੍ਰਹਿ ਮੰਤਰੀ ਨੂੰ ਲਿਖਤੀ ਸ਼ਿਕਾਇਤ ਦੇਵਾਂਗਾ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਪਤਾ ਲਾਇਆ ਜਾਣਾ ਚਾਹੀਦਾ ਹੈ ਕਿ ਇਸ ਦੇ ਪਿੱਛੇ ਕੌਣ ਹੈ। ਜਨਤਾ ਨੂੰ ਪਤਾ ਹੋਣਾ ਚਾਹੀਦਾ ਹੈ। ਇਸ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਕਿਹਾ ਕਿ ਉਹ ਦੋਸ਼ਾਂ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇਣਗੇ।
ਆਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦੇ 3 ਜੀਆਂ ਦੀ ਮੌਤ
NEXT STORY