ਬੈਂਗਲੁਰੂ (ਭਾਸ਼ਾ)— ਕਰਨਾਟਕ ਸਰਕਾਰ ਨੇ ਸੋਮਵਾਰ ਨੂੰ ਲਾਕਡਾਊਨ ਦੇ ਨਿਯਮਾਂ ਵਿਚ ਹੋਰ ਢਿੱਲ ਦਿੰਦੇ ਹੋਏ ਰੈੱਡ ਜ਼ੋਨ ਅਤੇ ਕੰਨਟੇਮੈਂਟ ਜ਼ੋਨ ਨੂੰ ਛੱਡ ਕੇ ਸੂਬੇ ਦੇ ਸਾਰੇ ਟਰਾਂਸਪੋਰਟ ਨਿਗਮਾਂ ਨੂੰ ਬੱਸ ਸੇਵਾ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ। ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਇੱਥੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਾਈਵੇਟ ਬੱਸਾਂ ਨੂੰ ਵੀ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਬੱਸਾਂ ਵਿਚ ਸਿਰਫ 30 ਯਾਤਰੀਆਂ ਨੂੰ ਹੀ ਯਾਤਰਾ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਮਾਸਕ ਲਾਉਣ ਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਸਭ ਲਈ ਜ਼ਰੂਰੀ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਅੰਤਰਰਾਜੀ ਟਰਾਂਸਪੋਰਟ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਇਸ ਤਰ੍ਹਾਂ ਨਾਲ ਆਟੋ ਅਤੇ ਟੈਕਸੀਆਂ ਨੂੰ ਵੀ ਚਲਾਉਣ ਦੀ ਆਗਿਆ ਦਿੱਤੀ ਗਈ ਹੈ ਪਰ ਉਸ 'ਚ ਡਰਾਈਵਰ ਨੂੰ ਮਿਲਾ ਕੇ ਸਿਰਫ 3 ਹੀ ਲੋਕ ਯਾਤਰਾ ਕਰ ਸਕਣਗੇ। ਵੱਡੀ ਕੈਬ ਵਿਚ ਡਰਾਈਵਰ ਸਮੇਤ 4 ਲੋਕ ਯਾਤਰਾ ਕਰ ਸਕਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੈਲੂਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਪਾਰਕ ਸਵੇਰੇ 7 ਵਜੇ ਤੋਂ 9 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਖੋਲ੍ਹੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਸ਼ਾਪਿੰਗ ਮਾਲ ਅਤੇ ਸਿਨੇਮਾ ਹਾਲ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਜਾਰੀ ਰਹੇਗਾ ਅਤੇ ਐਤਵਾਰ ਨੂੰ ਪੂਰਾ ਲਾਕਡਾਊਨ ਰਹੇਗਾ।
DU 31 ਮਈ ਤੱਕ ਰਹੇਗੀ ਬੰਦ, ਕਰਮਚਾਰੀਆਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਅਪੀਲ
NEXT STORY