ਨੈਸ਼ਨਲ ਡੈਸਕ : ਪਰਿਵਾਰਕ ਝਗੜੇ ਤੋਂ ਬਾਅਦ ਕਰਨਾਟਕ ਵਿੱਚ ਇੱਕ ਔਰਤ ਨੇ ਕਥਿਤ ਤੌਰ 'ਤੇ ਆਪਣੇ ਤਿੰਨ ਬੱਚਿਆਂ ਸਮੇਤ ਰੇਲਵੇ ਪੁਲ ਤੋਂ ਤੁੰਗਾ ਨਦੀ ਵਿੱਚ ਛਾਲ ਮਾਰ ਦਿੱਤੀ। ਉਸ ਦੀਆਂ ਦੋ ਧੀਆਂ ਅਜੇ ਵੀ ਲਾਪਤਾ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਸ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਸ਼ਾਮ 7:30 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਕਿਹਾ ਕਿ ਸਥਾਨਕ ਨੌਜਵਾਨਾਂ ਨੇ ਔਰਤ ਤੇ ਉਸਦੇ 11 ਮਹੀਨੇ ਦੇ ਪੁੱਤਰ ਨੂੰ ਬਚਾਇਆ, ਜਦੋਂ ਕਿ ਉਸ ਦੀਆਂ ਦੋ ਧੀਆਂ ਅਜੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਲਾਪਤਾ ਕੁੜੀਆਂ ਛੇ ਤੇ ਚਾਰ ਸਾਲ ਦੀਆਂ ਹਨ।
ਪੁਲਸ ਦੇ ਅਨੁਸਾਰ ਚਿੱਤਰਦੁਰਗਾ ਜ਼ਿਲ੍ਹੇ ਦੇ ਹੋਸੂਰ ਪਿੰਡ ਦੀ ਰਹਿਣ ਵਾਲੀ ਭਵਾਨੀ ਨੇ ਕਥਿਤ ਤੌਰ 'ਤੇ ਆਪਣੀਆਂ ਦੋ ਧੀਆਂ ਨੂੰ ਨਦੀ ਵਿੱਚ ਧੱਕ ਦਿੱਤਾ ਅਤੇ ਫਿਰ ਆਪਣੇ 11 ਮਹੀਨੇ ਦੇ ਪੁੱਤਰ ਨਾਲ ਖੁਦ ਨਦੀ ਵਿੱਚ ਛਾਲ ਮਾਰ ਦਿੱਤੀ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਔਰਤ ਤੇ ਉਸਦੇ ਬੱਚੇ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਦੋਵਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੰਗਲਵਾਰ ਨੂੰ ਤੁੰਗਾ ਨਦੀ ਵਿੱਚ ਖੋਜ ਮੁਹਿੰਮ ਜਾਰੀ ਰਹੀ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਦੋਵਾਂ ਕੁੜੀਆਂ ਦੀ ਭਾਲ ਕਰ ਰਹੇ ਹਨ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਪ੍ਰਦੇਸ਼: ਖੱਡ 'ਚ ਡਿੱਗਾ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟਰੱਕ, 40 ਜ਼ਖਮੀ
NEXT STORY