ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਨੇ ਅਪਰਾਧਿਕ ਮਾਮਲਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ. ਬੀ. ਆਈ. ਦੀ ਜਾਂਚ ਦਾ ਸਾਹਮਣਾ ਕਰ ਰਹੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੂੰ ਮਈ ਮਹੀਨੇ ਵਿਚ ਅਮਰੀਕਾ, ਜਰਮਨੀ ਅਤੇ ਸਪੇਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ ਕਾਰਤੀ ਚਿਦਾਂਬਰਮ ਨੂੰ ਵਿਦੇਸ਼ ਯਾਤਰਾ ਲਈ ਪਹਿਲਾਂ ਲਾਈਆਂ ਗਈਆਂ ਸ਼ਰਤਾਂ ਮੁਤਾਬਕ ਹੀ ਜਾਣ ਦੀ ਆਗਿਆ ਦਿੱਤੀ ਜਾਂਦੀ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੂੰ ਸੁਪਰੀਮ ਕੋਰਟ ਦੇ ਸੈਕ੍ਰੇਟਰੀ ਜਨਰਲ ਦੇ ਇੱਥੇ 10 ਕਰੋੜ ਰੁਪਏ ਜਮਾਂ ਕਰਾਉਣ ਤੋਂ ਬਾਅਦ ਵਿਦੇਸ਼ ਜਾਣ ਦੀ ਆਗਿਆ ਦਿੱਤੀ ਸੀ।
ਜਾਂਚ ਏਜੰਸੀ ਨੇ ਇਸ ਤੋਂ ਪਹਿਲਾਂ ਵਿਦੇਸ਼ ਜਾਣ ਲਈ ਕਾਰਤੀ ਦੀ ਬੇਨਤੀ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ ਹਨ ਅਤੇ ਜਾਂਚ ਵਿਚ ਸਹਿਯੋਗ ਵੀ ਨਹੀਂ ਕਰ ਰਹੇ ਹਨ। ਜਾਂਚ ਏਜੰਸੀ ਨੇ ਅਦਾਲਤ ਨੂੰ ਕਿਹਾ ਸੀ ਕਿ ਪਿਛਲੇ 6 ਮਹੀਨੇ ਵਿਚ ਕਾਰਤੀ ਚਿਦਾਂਬਰਮ 51 ਦਿਨ ਵਿਦੇਸ਼ ਰਹੇ ਹਨ। ਅਦਾਲਤ ਨੇ ਪਿਛਲੇ ਸਾਲ 18 ਸਤੰਬਰ ਨੂੰ ਕਾਰਤੀ ਨੂੰ 20-30 ਸਤੰਬਰ ਬ੍ਰਿਟੇਨ ਜਾਣ ਦੀ ਆਗਿਆ ਦਿੱਤੀ ਸੀ। ਕਾਰਤੀ ਵਿਰੁੱਧ ਕਈ ਅਪਰਾਧਿਕ ਮਾਮਲਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ. ਬੀ. ਆਈ. ਜਾਂਚ ਕਰ ਰਹੀ ਹੈ। ਇਸ ਵਿਚ ਆਈ. ਐੱਨ. ਐਕਸ ਮੀਡੀਆ ਨੂੰ ਵਿਦੇਸ਼ ਤੋਂ 305 ਕਰੋੜ ਰੁਪਏ ਦਾ ਵਿਦੇਸ਼ੀ ਧਨ ਪ੍ਰਾਪਤ ਕਰਨ ਦੇ ਪ੍ਰਸਤਾਵ ਨੂੰ ਫਾਰੇਨ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ ਦੀ ਮਨਜ਼ੂਰੀ ਨਾਲ ਸਬੰਧਤ ਮਾਮਲਾ ਵੀ ਸ਼ਾਮਲ ਹੈ। ਆਈ. ਐੱਨ. ਐਕਸ ਨੂੰ ਜਦੋਂ ਇਸ ਦੀ ਮਨਜ਼ੂਰੀ ਦਿੱਤੀ ਗਈ ਸੀ ਤਾਂ ਕਾਰਤੀ ਦੇ ਪਿਤਾ ਪੀ. ਚਿਦਾਂਬਰਮ ਵਿੱਤ ਮੰਤਰੀ ਸਨ।
ਪਤੀ ਦੇ ਸਾਹਮਣੇ 5 ਨੌਜਵਾਨਾਂ ਨੇ ਕੀਤਾ ਔਰਤ ਨਾਲ ਗੈਂਗਰੇਪ, ਵੀਡੀਓ ਵੀ ਕੀਤਾ ਵਾਇਰਲ
NEXT STORY