ਸਹਾਰਨਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀਆ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਫੋਟੋ ਦਾ ਇਸਤੇਮਾਲ ਕਰ ਕੇ ਅਪਮਾਨਜਨਕ ਵੀਡੀਓ ਬਣਾਉਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਸਾਗਰ ਜੈਨ ਨੇ ਦੱਸਿਆ ਕਿ ਪੁਲਸ ਨੇ ਰਾਮਪੁਰ ਕਲਾਂ ਵਾਸੀ ਲਵੇਸ਼ ਸੈਨੀ (27) ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ।
ਨੌਜਵਾਨ 'ਤੇ ਮਾਇਆਵਤੀ ਦੇ ਪੋਸਟਰ ਨੂੰ ਛਾਨਣੀ ਨਾਲ ਦੇਖਣ ਅਤੇ ਉਸ ਤੋਂ ਬਾਅਦ ਪਾਣੀ ਦੀ ਗੜ੍ਹਵੀ ਸਾਬਕਾ ਮੁੱਖ ਮੰਤਰੀ ਦੇ ਪੋਸਟਰ 'ਚ ਮੂੰਹ 'ਤੇ ਲਗਾਉਣ ਦਾ ਵੀਡੀਓ ਬਣਾਉਣ ਅਤੇ ਉਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਨਾਰਾਜ਼ ਬਸਪਾ ਦੇ ਸਮਰਥਕਾਂ ਨੇ ਥਾਣੇ 'ਚ ਸ਼ਿਕਾਇਤ ਦੇ ਕੇ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਐੱਫ.ਆਈ.ਆਰ. ਦਰਜ ਕਰ ਕੇ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
By-Election: ਪ੍ਰਿਅੰਕਾ ਗਾਂਧੀ ਦੀ ਚੋਣ ਦਸਤਕ, ਵਾਇਨਾਡ ਤੋਂ ਭਰੇ ਨਾਮਜ਼ਦਗੀ ਪੱਤਰ
NEXT STORY