ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਪੁਲਸ ਨੇ ਸ਼ੋਪੀਆਂ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਜਵਾਨ ਦਾ ਕਤਲ ਕਰਨ ਵਾਲੇ ਇਕ ਅੱਤਵਾਦੀ ਅਤੇ ਉਸ ਦੇ ਸਾਥੀ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕਸ਼ਮੀਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਛੁੱਟੀ 'ਤੇ ਘਰ ਆਏ ਸੀ.ਆਰ.ਪੀ.ਐੱਫ. ਜਵਾਨ ਮੁਖਤਾਰ ਅਹਿਮਦ ਦਾ ਅੱਤਵਾਦੀਆਂ ਨੇ ਸ਼ਨੀਵਾਰ ਨੂੰ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼੍ਰੀ ਅਹਿਮਦ ਦੇ ਕਤਲ 'ਚ ਸ਼ਾਮਲ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਖ਼ੁਲਾਸੇ ਤੋਂ ਬਾਅਦ ਵਾਰਦਾਤ 'ਚ ਇਸੇਤਮਾਲ ਇਕ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਮਾਰਟ ਫੋਨ ਦੇਵੇਗੀ ਆਈ. ਟੀ. ਬੀ. ਪੀ.
ਕੁਮਾਰ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਆਬਿਦ ਰਮਜ਼ਾਨ ਸ਼ੇਖ ਦੇ ਨਿਰਦੇਸ਼ 'ਤੇ ਅੰਜਾਮ ਦਿੱਤਾ ਗਿਆ ਸੀ। ਇਸ ਸਿਲਸਿਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਅਸੀਂ ਸੀ.ਆਰ.ਪੀ.ਐੱਫ. ਜਵਾਨ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਖ਼ੁਲਾਸੇ 'ਤੇ ਵਾਰਦਾਤ 'ਚ ਇਸਤੇਮਾਲ ਹਥਿਆਰ (ਪਿਸਤੌਲ) ਬਰਾਮਦ ਕਰ ਲਈ ਗਈ ਹੈ। ਅੱਤਵਾਦੀ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਾਰਦਾਤ ਨੂੰ ਲਸ਼ਕਰ ਦੇ ਕਮਾਂਡਰ ਆਬਿਦ ਰਮਜ਼ਾਨ ਸ਼ੇਖ ਦੇ ਨਿਰਦੇਸ਼ 'ਤੇ ਅੱਤਵਾਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।'' ਦੱਸਣਯੋਗ ਹੈ ਕਿ ਸ਼ੋਪੀਆਂ ਦੇ ਸੀ.ਆਰ.ਪੀ.ਐੱਫ. ਜਵਾਨ ਮੁਖਤਾਰ ਅਹਿਮਦ ਨੂੰ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਗੰਭੀਰ ਰੂਪ ਨਾਲ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਵਿਆਹ ਦੇ ਅਗਲੇ ਦਿਨ ਮਿਲਿਆ ਪਤਨੀ ਦੇ ਰੇਪ ਦਾ ਵੀਡੀਓ, ਪਤੀ ਨੇ ਅਪਣਾਉਣ ਤੋਂ ਕੀਤਾ ਇਨਕਾਰ
ਦੇਸ਼ 'ਚ 180 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਬੀਤੇ 24 ਘੰਟਿਆਂ 'ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ
NEXT STORY