ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਹੁਰੀਅਤ ਕਾਨਫਰੰਸ ਦੇ ਦੋ ਸੰਗਠਨਾਂ- 'ਜੰਮੂ ਕਸ਼ਮੀਰ ਪੀਪਲਜ਼ ਮੂਵਮੈਂਟ' ਅਤੇ 'ਡੈਮੋਕ੍ਰੇਟਿਕ ਪੋਲੀਟੀਕਲ ਮੂਵਮੈਂਟ'- ਨੇ ਵੱਖਵਾਦ ਨਾਲ ਸਾਰੇ ਸੰਬੰਧ ਤੋੜਨ ਦਾ ਐਲਾਨ ਕੀਤਾ ਹੈ। ਸ਼ਾਹ ਨੇ ਇਸ ਕਦਮ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਏਕੀਕਰਨ ਨੀਤੀਆਂ ਨੇ ਜੰਮੂ ਕਸ਼ਮੀਰ ਤੋਂ ਵੱਖਵਾਦ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਵੱਖਵਾਦ ਇਤਿਹਾਸ ਬਣ ਚੁੱਕਿਆ ਹੈ।
ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,"ਹੁਰੀਅਤ ਦੇ 2 ਸੰਗਠਨਾਂ- 'ਜੰਮੂ-ਕਸ਼ਮੀਰ ਪੀਪਲਜ਼ ਮੂਵਮੈਂਟ' ਅਤੇ 'ਡੈਮੋਕ੍ਰੇਟਿਕ ਪੋਲੀਟੀਕਲ ਮੂਵਮੈਂਟ' ਨੇ ਵੱਖਵਾਦ ਨਾਲ ਸਾਰੇ ਸੰਬੰਧ ਤੋੜਨ ਦਾ ਐਲਾਨ ਕੀਤਾ ਹੈ। ਮੈਂ ਭਾਰਤ ਦੀ ਏਕਤਾ ਨੂੰ ਮਜ਼ਬੂਤ ਕਰਨ ਵੱਲ ਇਸ ਮਹੱਤਵਪੂਰਨ ਕਦਮ ਦਾ ਸਵਾਗਤ ਕਰਦਾ ਹਾਂ ਅਤੇ ਅਜਿਹੇ ਸਾਰੇ ਸਮੂਹਾਂ ਨੂੰ ਅੱਗੇ ਆਉਣ ਅਤੇ ਵੱਖਵਾਦ ਨੂੰ ਹਮੇਸ਼ਾ ਲਈ ਖਤਮ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਮੋਦੀ ਦੇ ਵਿਕਸਿਤ, ਸ਼ਾਂਤੀਪੂਰਨ ਅਤੇ ਏਕੀਕ੍ਰਿਤ ਭਾਰਤ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਵੱਡੀ ਜਿੱਤ ਹੈ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RBI ਦਾ ਨਵਾਂ ਆਦੇਸ਼: ATM ਤੋਂ ਪੈਸੇ ਕਢਵਾਉਣੇ ਹੋਏ ਮਹਿੰਗੇ, ਬੈਲੇਂਸ ਚੈੱਕ ਕਰਨ 'ਤੇ ਵੀ ਦੇਣਾ ਪਵੇਗਾ ਚਾਰਜ
NEXT STORY