ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਮਾਰਨ ਤੋਂ ਬਾਅਦ ਕਸ਼ਮੀਰ ਸਥਾਨਕ ਪੱਧਰ 'ਤੇ ਭਰਤੀ ਕੀਤੇ ਗਏ ਅੱਤਵਾਦੀਆਂ ਤੋਂ ਮੁਕਤ ਹੋ ਗਿਆ ਹੈ। ਉਨ੍ਹਾਂ ਨੇ ਇਸ ਨੂੰ ਅੱਤਵਾਦ ਵਿਰੁੱਧ ਲੜਾਈ 'ਚ ਇਕ ਵੱਡੀ ਉਪਲੱਬਧੀ ਦੱਸਿਆ। ਸ਼ਾਹ ਨੇ ਇੱਥੇ ਅੱਤਵਾਦ ਵਿਰੋਧੀ ਸੰਮੇਲਨ ਦੌਰਾਨ ਕਿਹਾ,"ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਸੀਂ ਅੱਤਵਾਦ ਪ੍ਰਤੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ ਅਤੇ ਇਸ ਨੀਤੀ ਦੇ ਸਕਾਰਾਤਮਕ ਨਤੀਜੇ ਮਿਲ ਰਹੇ ਹਨ।''
ਉਨ੍ਹਾਂ ਕਿਹਾ,"ਲਸ਼ਕਰ ਅੱਤਵਾਦੀ ਲਤੀਫ ਭੱਟ ਦੇ ਮਾਰੇ ਜਾਣ ਮਗਰੋਂ ਕਸ਼ਮੀਰ ਹੁਣ ਭਾਰਤ 'ਚ ਜਨਮੇ ਅਤੇ ਸਥਾਨਕ ਪੱਧਰ 'ਤੇ ਭਰਤੀ ਹੋਏ ਅੱਤਵਾਦੀਆਂ ਤੋਂ ਮੁਕਤ ਹੋ ਗਿਆ ਹੈ। ਇਹ ਅੱਤਵਾਦ ਖ਼ਿਲਾਫ਼ ਲੜਾਈ 'ਚ ਇਕ ਅਹਿਮ ਉਪਲੱਬਧੀ ਹੈ।" ਭੱਟ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਫ਼ੋਰਸਾਂ ਨਾਲ ਇਕ ਮੁਕਾਬਲੇ 'ਚ ਮਾਰਿਆ ਗਿਆ ਸੀ। ਉਹ ਕੁਲਗਾਮ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੀ ਚੌਕੀ 'ਤੇ 11 ਨਵੰਬਰ ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫਤਾਰੀ ਲਈ 15 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਸੀ। ਇਸ ਹਮਲੇ 'ਚ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖਮੀ ਹੋਏ ਸਨ।
ਸ਼ਾਹ ਨੇ ਕਿਹਾ ਕਿ ਅੱਤਵਾਦ, ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਨਾਲ ਜੁੜੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ, ਵਿਦੇਸ਼ਾਂ 'ਚ ਲੁਕੇ ਅਪਰਾਧੀਆਂ ਨੂੰ ਵਾਪਸ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 2019 ਤੋਂ ਹੁਣ ਤੱਕ 36 ਦੇਸ਼ਾਂ ਦੇ 303 ਭਗੌੜਿਆਂ ਨੂੰ ਭਾਰਤ ਹਵਾਲੇ ਕੀਤਾ ਗਿਆ ਹੈ। ਸ਼ਾਹ ਨੇ ਕਿਹਾ,"ਅੱਤਵਾਦੀ ਵਿੱਤ ਪੋਸ਼ਣ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਬਹੁਤ ਮਹੱਤਵਪੂਰਨ ਹੈ। ਇਸ ਲਈ ਵਿੱਤੀ ਜਾਂਚ ਲਈ ਜ਼ਿੰਮੇਵਾਰ ਏਜੰਸੀਆਂ ਨਾਲ ਬਿਹਤਰ ਤਾਲਮੇਲ ਦੀ ਲੋੜ ਹੈ।" ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਅੱਤਵਾਦ ਦਾ ਸ਼ਿਕਾਰ ਰਿਹਾ ਹੈ ਅਤੇ "ਅਸੀਂ ਲੰਬੇ ਸਮੇਂ ਤੋਂ ਇਸ ਦਾ ਸਾਹਮਣਾ ਕਰ ਰਹੇ ਹਾਂ।"
ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੀ ਪੁਲਸ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ, ਪਰ ਉਨ੍ਹਾਂ 'ਚ ਆਪਸੀ ਤਾਲਮੇਲ ਦੀ ਘਾਟ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਸੀ। ਸ਼ਾਹ ਨੇ ਕਿਹਾ, "ਸਮੇਂ ਦੇ ਨਾਲ, ਵੱਖ-ਵੱਖ ਸਰਕਾਰਾਂ ਦੇ ਅਧੀਨ, ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਹੌਲੀ-ਹੌਲੀ ਯਤਨ ਕੀਤੇ ਗਏ। ਅੱਜ, ਅਸੀਂ ਸੰਤੋਸ਼ ਨਾਲ ਕਹਿ ਸਕਦੇ ਹਾਂ ਕਿ ਇੰਨੇ ਵਿਸ਼ਾਲ ਦੇਸ਼ 'ਚ - ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਅਤੇ ਦਵਾਰਕਾ ਤੋਂ ਕਾਮਾਖਿਆ ਤੱਕ - ਅਸੀਂ ਇਕ ਅਜਿਹੀ ਪ੍ਰਣਾਲੀ ਲਾਗੂ ਕਰ ਰਹੇ ਹਾਂ ਜੋ ਹਰ ਪੁਲਸ ਸਟੇਸ਼ਨ ਤੱਕ ਅੱਤਵਾਦ ਦਾ ਮੁਕਾਬਲਾ ਕਰਨ ਲਈ ਇਕ ਸਮਾਨ ਰਣਨੀਤੀ ਲਾਗੂ ਕਰੇਗੀ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਯੋਗੀ ਦੀ ਮਾਤਾ ਦਾ ਦਿਹਾਂਤ, 91 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
NEXT STORY