ਸ਼੍ਰੀਨਗਰ (ਭਾਸ਼ਾ)- ਕਸ਼ਮੀਰ ਵਿਚ ਸੀਤ ਲਹਿਰ ਦਾ ਪ੍ਰਕੋਪ ਵੱਧ ਗਿਆ ਹੈ ਅਤੇ ਘਾਟੀ ਦੇ ਕਈ ਇਲਾਕਿਆਂ ਵਿਚ ਪਾਰਾ ਫ੍ਰੀਜ਼ਿੰਗ ਪੁਆਇੰਟ (ਜੰਮਾਊ ਬਿੰਦੂ) ਤੋਂ ਕਈ ਡਿਗਰੀ ਹੇਠਾਂ ਚਲਾ ਗਿਆ ਹੈ। ਗੁਲਮਰਗ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗੁਲਮਰਗ 'ਚ ਐਤਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ ਅਤੇ ਸ਼ਨੀਵਾਰ ਰਾਤ ਨੂੰ ਇਹ ਘਾਟੀ ਦਾ ਸਭ ਤੋਂ ਠੰਡਾ ਸਥਾਨ ਸੀ। ਉਨ੍ਹਾਂ ਦੱਸਿਆ ਕਿ ਸਾਲਾਨਾ ਅਮਰਨਾਥ ਯਾਤਰਾ ਦੇ ਆਧਾਰ ਕੈਂਪ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 3.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਦੋਂ ਕਿ ਕਸ਼ਮੀਰ ਦੇ ਪ੍ਰਵੇਸ਼ ਦੁਆਰ ਕਾਜ਼ੀਗੁੰਡ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 5.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਉੱਤਰੀ ਕਸ਼ਮੀਰ ਦੇ ਕੁਪਵਾੜਾ ਅਤੇ ਦੱਖਣੀ ਕਸ਼ਮੀਰ ਦੇ ਕੋਕਰਨਾਗ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਕਸ਼ਮੀਰ 'ਚ ਅਗਲੇ 10 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਦਕਿ 12 ਦਸੰਬਰ ਨੂੰ ਘਾਟੀ ਦੇ ਉੱਚੇ ਇਲਾਕਿਆਂ 'ਚ ਹਲਕੀ ਬਰਫਬਾਰੀ ਹੋ ਸਕਦੀ ਹੈ। ਕਸ਼ਮੀਰ 'ਚ ਸੀਤ ਲਹਿਰ ਜਾਰੀ ਹੈ। ਘਾਟੀ 40 ਦਿਨਾਂ ਦੀ ਸਭ ਤੋਂ ਸਖ਼ਤ ਸਰਦੀ ਦੀ ਮਿਆਦ ਲਈ ਤਿਆਰ ਹੈ, ਜੋ 21 ਦਸੰਬਰ ਤੋਂ ਸ਼ੁਰੂ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਣੋ ਹਵਾਈ ਯਾਤਰਾ ਦੌਰਾਨ 'Flight Mode' 'ਚ ਕਿਉਂ ਰੱਖਿਆ ਜਾਂਦੈ ਮੋਬਾਈਲ ਫੋਨ
NEXT STORY