ਸ਼੍ਰੀਨਗਰ- ਕਸ਼ਮੀਰ ਦੀ ਡਲ ਝੀਲ 'ਚ ਬੁੱਧਵਾਰ ਨੂੰ ਤੇਜ਼ ਹਵਾਵਾਂ ਕਾਰਨ ਸ਼ਿਕਾਰਾ ਕਿਸ਼ਤੀ ਪਲਟ ਗਈ। ਇਸ ਹਾਦਸੇ 'ਚ ਇਕ ਹੀ ਪਰਿਵਾਰ ਦੇ ਚਾਰ ਲੋਕ ਵਾਲ-ਵਾਲ ਬਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਦਲ ਨੇ ਤੇਜ਼ੀ ਨਾਲ ਕੰਮ ਕੀਤਾ ਅਤੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਕ ਅਧਿਕਾਰੀ ਨੇ ਦੱਸਿਆ,''ਚਾਰੇ ਲੋਕਾਂ ਨੂੰ ਬਚਾ ਲਿਆ ਗਿਆ ਹੈ।''
ਇਹ ਵੀ ਪੜ੍ਹੋ : 'ਇਹ ਕਿਚਨ 'ਚ, ਇਹ ਮੇਨ ਰੂਮ 'ਚ...' ਕੁੜੀ ਨੇ ਮੱਛਰ ਮਾਰ-ਮਾਰ ਭਰ ਲਈ ਕਾਪੀ, ਨਾਲ ਲਿਖ ਰੱਖੀ ਪੂਰੀ ਕੁੰਡਲੀ
ਇਕ ਹੋਰ ਘਟਨਾ 'ਚ ਲਗਭਗ ਉਸ ਸਮੇਂ, ਨਹਿਰੂ ਪਾਰਕ 'ਚ ਤਾਇਨਾਤ ਰਾਜ ਆਫ਼ਤ ਪ੍ਰਤੀਕਿਰਿਆ ਫ਼ੋਰਸ (ਐੱਸਡੀਆਰਐੱਫ) ਦੀ ਤੁਰੰਤ ਪ੍ਰਕਿਰਿਆ ਟੀਮ (ਕਿਊਆਰਟੀ) ਨੇ ਵਿਦਿਆਰਥੀਆਂ ਦੇ ਇਕ ਸਮੂਹ ਨੂੰ ਬਚਾਇਆ, ਜੋ ਤੇਜ਼ ਹਵਾਵਾਂ ਕਾਰਨ ਡਲ ਝੀਲ 'ਚ ਫਸ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਸ਼ਿਕਾਰਾ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ, ਉਦੋਂ ਦੁਪਹਿਰ ਕਰੀਬ 3.15 ਵਜੇ ਤੇਜ਼ ਹਵਾਵਾਂ ਨੇ ਉਨ੍ਹਾਂ ਦੀ ਯਾਤਰਾ ਪ੍ਰਭਾਵਿਤ ਕਰ ਦਿੱਤੀ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ 'ਚ ਮੀਂਹ ਅਤੇ ਹਨ੍ਹੇਰੀ-ਤੂਫਾਨ ਦੀ ਮੁੜ ਤੋਂ ਭਵਿੱਖਬਾਣੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
FY 2024-25 'ਚ ਕਾਰਗੋ ਆਵਾਜਾਈ 146 ਮਿਲੀਅਨ ਟਨ ਦੇ ਉੱਚ ਪੱਧਰ ਰਿਕਾਰਡ 'ਤੇ ਪਹੁੰਚੀ
NEXT STORY