ਸ਼੍ਰੀਨਗਰ/ਚੰਡੀਗੜ੍ਹ (ਯੂ.ਐੱਨ.ਆਈ.) - ਕਸ਼ਮੀਰ ਵਾਦੀ ’ਚ ਤਾਜ਼ਾ ਬਰਫ਼ਬਾਰੀ ਨੇ ਵਾਦੀਆਂ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ ਹੈ। ਇਸ ਕਾਰਨ ਸੈਲਾਨੀਆਂ ਦੀ ਆਮਦ ’ਚ ਕਾਫ਼ੀ ਵਾਧਾ ਹੋਇਆ ਹੈ। ਸ਼ੁੱਕਰਵਾਰ ਪੰਜਾਬ ਦੇ ਕਈ ਹਿੱਸਿਆਂ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਸੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ। ਹਰਿਆਣਾ ’ਚ ਇਹ ਔਸਤ ਦੇ ਨੇੜੇ ਸੀ। ਹਿਮਾਚਲ ’ਚ ਭਾਵੇਂ ਕੋਈ ਤਾਜ਼ਾ ਬਰਫ਼ਬਾਰੀ ਨਹੀਂ ਹੋਈ ਪਰ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ ਲੱਗਭਗ 482 ਸੜਕਾਂ ਅਜੇ ਵੀ ਆਵਾਜਾਈ ਲਈ ਬੰਦ ਹਨ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਸ਼ੁੱਕਰਵਾਰ ‘ਚਿੱਲਾ-ਏ-ਕਲਾਂ’ ਦੇ ਖਤਮ ਹੋਣ ਨਾਲ ਕਸ਼ਮੀਰ ਵਾਦੀ ਦੇ ਵਧੇਰੇ ਹਿੱਸਿਆਂ ’ਚ ਰਾਤ ਦਾ ਤਾਪਮਾਨ ਵਧ ਗਿਆ। ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੀ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੀ। ਹਰਿਆਣਾ ਦੇ ਅੰਬਾਲਾ ’ਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਏਅਰ ਇੰਡੀਆ ਦੇ ਬੋਇੰਗ 787-9 ’ਚ ਦਿਸੇਗੀ ਪ੍ਰਾਚੀਨ ਭਾਰਤੀ ਪ੍ਰੰਪਰਾਵਾਂ ਦੀ ਝਲਕ
NEXT STORY