ਸ਼੍ਰੀਨਗਰ : ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਲੇ 'ਚ ਵੀਰਵਾਰ ਦੀ ਸ਼ਾਮ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ। ਇਸ ਦੌਰਾਨ ਕੁਲਗਾਮ ਵਿਚ ਵੀ ਅੱਤਵਾਦੀਆਂ ਵਿਰੁੱਧ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦੋਹਾਂ ਹੀ ਇਲਾਕਿਆਂ ਵਿਚ ਅਫਵਾਹਾਂ ਫੈਲਾਉਣ ਤੋਂ ਰੋਕਣ ਲਈ ਅਹਿਤਿਆਤ ਦੇ ਤੌਰ 'ਤੇ ਮੋਬਾਇਲ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਾ ਦਿੱਤੀ ਗਈ ਹੈ।
ਅਧਿਕਾਰਕ ਸੂਤਰਾਂ ਮੁਤਾਬਕ ਪੁਲਵਾਮਾ ਦੇ ਲੱਸੀਪੋਰਾ ਦੇ ਪੰਜਰਾਨ ਪਿੰਡ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਸੂਬਾ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦ ਸੁਰੱਖਿਆ ਬਲ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ ਵਧ ਰਹੇ ਸੀ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਬੁਲਗਾਮ ਦੇ ਬਾਟਪੋਰਾ ਵਿਚ ਵੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਖੋਜੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੂਰੇ ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਘਰ-ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਇਲਾਕੇ ਵਿਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਦੋਹਾਂ ਹੀ ਇਲਾਕਿਆਂ ਵਿਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਮਾਊਂਟ ਐਵਰੈਸਟ ਫਤਿਹ ਕਰਨ ਵਾਲੀ ਮਨੀਸ਼ਾ ਦਾ ਕੀਤਾ ਗਿਆ ਸਵਾਗਤ
NEXT STORY