ਸ਼੍ਰੀਨਗਰ- ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ, ਐਤਵਾਰ ਨੂੰ ਕਸ਼ਮੀਰ ਘਾਟੀ ’ਚ ਸਿੱਖ ਭਾਈਚਾਰੇ ਨੇ ‘ਨਗਰ ਕੀਰਤਨ’ ਨਾਲ ਹਫ਼ਤੇ ਭਰ ਚੱਲਣ ਵਾਲੇ ਸਮਾਰੋਹ ਦੀ ਸ਼ੁਰੂਆਤ ਕੀਤੀ। ਘਾਟੀ ’ਚ ਸਿੱਖ ਭਾਈਚਾਰੇ ਨੇ ਪਹਿਲੇ ਸਿੱਖ ਗੁਰੂ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਈ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਹੈ। ਆਲ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ,‘‘ਅਸੀਂ ਇਸ ਸਾਲ 19 ਨਵੰਬਰ ਨੂੰ ਬਾਬਾ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਮਨ੍ਹਾ ਰਹੇ ਹਨ। ਬਾਰਾਮੂਲਾ, ਸ਼੍ਰੀਨਗਰ ਅਤੇ ਮੱਟਨ ਸਿੰਘ ਸਾਹਿਬ ’ਚ ਤਿੰਨ ਵੱਡੇ ਪ੍ਰੋਗਰਾਮ ਹੋਣਗੇ।’’
ਬਲਦੇਵ ਸਿੰਘ ਨੇ ਕਿਹਾ,‘‘ਅਸੀਂ ਇਸ ਸਾਲ 5 ਦਸੰਬਰ ਨੂੰ ਸ਼੍ਰੀਨਗਰ ’ਚ ਇਕ ਵੱਡਾ ਪ੍ਰੋਗਰਾਮ ਵੀ ਆਯੋਜਿਤ ਕਰ ਰਹੇ ਹਾਂ। ਜਿਸ ’ਚ ਸਾਰੇ ਭਾਈਚਾਰਿਆਂ ਦੇ ਸਾਰੇ ਧਰਮ ਗੁਰੂ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਕਿਹਾ,‘‘ਅਸੀਂ ਉਮੀਦ ਕਰ ਰਹੇ ਹਾਂ ਕਿ ਪੂਰੇ ਜੰਮੂ ਕਸ਼ਮੀਰ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਦਰਸ਼ਨ ਕਰਨ ਅਤੇ ਮਹਾਨ ਗੁਰੂ ਦਾ ਆਸ਼ੀਰਵਾਦ ਲੈਣ ਲਈ ਇਸ ਸਮਾਰੋਹ ’ਚ ਹਿੱਸਾ ਲੈਣਗੇ।’’ ਸ੍ਰੀ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਹਿੰਦੂ ਕਲੰਡਰ ਅਨੁਸਾਰ, ਕਾਰਤਿਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ ਪੂਰੇ ਦੇਸ਼ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ’ਚ ਬਹੁਤ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਕਾਰਤਿਕ ਪੂਰਨਮਾਸ਼ੀ ਵੀ ਕਿਹਾ ਜਾਂਦਾ ਹੈ।
108 ਸਾਲ ਬਾਅਦ ਕਾਸ਼ੀ ਵਿਸ਼ਵਨਾਥ ਮੰਦਰ ’ਚ ਮੁੜ ਸਥਾਪਿਤ ਹੋਈ ਮਾਂ ਅੰਨਪੂਰਨਾ ਦੀ ਮੂਰਤੀ
NEXT STORY