ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬਾਂਦੀਪੋਰਾ ਜ਼ਿਲ੍ਹੇ ਨੂੰ ਛੱਡੇ ਕੇ ਪੂਰੀ ਕਸ਼ਮੀਰ ਘਾਟੀ ਵਿਚ 6 ਦਿਨਾਂ ਦੀ ਤਾਲਾਬੰਦੀ ਲਾਗੂ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਤੋਂ ਤਾਲਾਬੰਦੀ ਲਾਗੂ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 6 ਦਿਨਾਂ ਬਾਅਦ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਘਾਟੀ ਵਿਚ ਬੁੱਧਵਾਰ ਨੂੰ ਕੋਰੋਨਾ ਦੇ 502 ਨਵੇਂ ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਜੰਮੂ-ਕਸ਼ਮੀਰ ਵਿਚ ਕੋਰੋਨਾ ਦੇ ਕੁੱਲ 15,258 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਕਾਰਨ ਅਮਰਨਾਥ ਯਾਤਰਾ ਹੋਈ ਰੱਦ
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 37,724 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਪੀੜਤਾਂ ਦੀ ਗਿਣਤੀ 11,92,915 ਹੋ ਗਈ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 648 ਤੋਂ ਵਧ ਕੇ 28,732 ਹੋ ਗਈ ਹੈ। ਇਸ ਸਮੇਂ ਵਿਚ 28,472 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ 7,53,050 ਲੋਕ ਕੋਰੋਨਾ ਤੋਂ ਮੁਕਤੀ ਪਾ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ 4,11,133 ਸਰਗਰਮ ਮਾਮਲੇ ਹਨ।
ਇਹ ਵੀ ਪੜ੍ਹੋ: ਕੋਰੋਨਾ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਵਧੀ ਰਫ਼ਤਾਰ, ਮਰੀਜ਼ਾਂ ਦਾ ਅੰਕੜਾ 11.93 ਲੱਖ
ਦੱਸ ਦੇਈਏ ਕਿ ਭਾਰਤ ਦੀ ਘੱਟ ਤੋਂ ਘੱਟ ਆਬਾਦੀ ਕੋਰੋਨਾ ਦੇ ਚੱਲਦੇ ਇਸ ਸਮੇਂ ਵੱਖ-ਵੱਖ ਤਰ੍ਹਾਂ ਦੀ ਤਾਲਾਬੰਦੀ ਵਿਚ ਹੈ। ਪਿਛਲੇ ਕੁਝ ਦਿਨਾਂ ਵਿਚ ਵੱਖ-ਵੱਖ ਸੂਬਾ ਸਰਕਾਰਾਂ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਪੂਰਨ, ਆਂਸ਼ਿਕ ਅਤੇ ਹਫਤਾਵਾਰੀ ਤਾਲਾਬੰਦੀ ਲਾਈ ਗਈ ਹੈ। ਬਿਹਾਰ, ਸਿੱਕਮ, ਨਾਗਾਲੈਂਡ ਵਰਗੇ ਸੂਬਿਆਂ ਵਿਚ ਪੂਰਨ ਤਾਲਾਬੰਦੀ ਹੈ। ਪੱਛਮੀ ਬੰਗਾਲ ਨੇ ਹਰ ਹਫਤੇ ਦੋ ਦਿਨਾਂ ਦੀ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਜਦਕਿ ਪੰਜਾਬ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਨੇ ਹਫਤੇ ਦੇ ਅਖੀਰ ਵਿਚ ਤਾਲਾਬੰਦੀ ਦਾ ਬਦਲ ਚੁਣਿਆ ਹੈ।
ਫੌਜ ਨੂੰ ਮਿਲੀ ਮੇਡ ਇਨ ਇੰਡੀਆ 'ਧਰੁਵਸਤਰ' ਮਿਜ਼ਾਈਲ, ਮਿੰਟਾਂ 'ਚ ਤਬਾਹ ਹੋਣਗੇ ਦੁਸ਼ਮਣ
NEXT STORY