ਸ਼੍ਰੀਨਗਰ- ਜੰਮੂ-ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ 9 ਦਸੰਬਰ ਤੱਕ ਕੜਾਕੇ ਦੀ ਠੰਡ ਪਵੇਗੀ। ਮੌਸਮ ਵਿਭਾਗ ਨੇ ਕਸ਼ਮੀਰ ’ਚ ਬਰਫ਼ਬਾਰੀ ਦੇ ਨਾਲ-ਨਾਲ ਕੜਾਕੇ ਦੀ ਠੰਡ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨੀਆਂ ਦੇ ਅਨੁਸਾਰ 10 ਦਸੰਬਰ ਸ਼ਾਮ ਤੱਕ ਹਲਕੀ ਬਰਫ਼ਬਾਰੀ ਅਤੇ ਮੱਧ ਅਤੇ ਉੱਚੀਆਂ ਪਹਾੜੀਆਂ ਵਿਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੰਮੂ ਡਿਵੀਜ਼ਨ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਐਤਵਾਰ ਰਾਤ ਨੂੰ ਇਕ ਵਾਰ ਫਿਰ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਦੇਖਣ ਨੂੰ ਮਿਲੀ, ਜਦੋਂ ਪਾਰਾ 29 ਨਵੰਬਰ ਨੂੰ ਦਰਜ ਕੀਤੇ ਗਏ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਕਸ਼ਮੀਰ ਦੇ ਵੱਡੇ ਹਿੱਸੇ ਜਿਵੇਂ ਡਲ ਝੀਲ, ਨਿਸ਼ਾਤ, ਸ਼ਾਲੀਮਾਰ ਬਾਗ ਆਦਿ ਧੁੰਦ ਦੀ ਸੰਘਣੀ ਚਾਦਰ ਨਾਲ ਢੱਕੇ ਹੋਏ ਸਨ। ਸਵੇਰ ਵੇਲੇ ਵੀ ਵਾਹਨਾਂ ਨੂੰ ਹੈੱਡ ਲਾਈਟਾਂ ਜਗਾ ਕੇ ਸੜਕਾਂ 'ਤੇ ਚੱਲਣ ਲਈ ਮਜਬੂਰ ਹੋਣਾ ਪਿਆ। ਦੱਖਣੀ ਕਸ਼ਮੀਰ ਦਾ ਪ੍ਰਮੁੱਖ ਸੈਲਾਨੀ ਆਕਰਸ਼ਣ ਪਹਿਲਗਾਮ ਜ਼ੀਰੋ ਤੋਂ 4.6 ਡਿਗਰੀ ਸੈਲਸੀਅਸ ਹੇਠਾਂ ਸਭ ਤੋਂ ਠੰਡਾ ਸਥਾਨ ਰਿਹਾ। ਉੱਤਰੀ ਕਸ਼ਮੀਰ ਦੇ ਗੁਲਮਰਗ ਦੇ ਸਕੀ ਰਿਜ਼ੋਰਟ ਵਿਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੈਵਾਨੀਅਤ ਦੀਆਂ ਹੱਦਾਂ ਪਾਰ, ਔਰਤ ਨਾਲ ਗੈਂਗਰੇਪ ਤੋਂ ਬਾਅਦ ਨਿੱਜੀ ਅੰਗ ਸਿਗਰਟ ਨਾਲ ਦਾਗ਼ਿਆ
NEXT STORY