ਸ਼੍ਰੀਨਗਰ (ਭਾਸ਼ਾ)- ਕਸ਼ਮੀਰੀ ਪੱਤਰਕਾਰ ਆਸਿਫ ਸੁਲਤਾਨ ਨੂੰ 6 ਸਾਲ ਪਹਿਲਾਂ ਅੱਤਵਾਦ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਕਸ਼ਮੀਰੀ ਪੱਤਰਕਾਰ ਆਸਿਫ ਸੁਲਤਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਉਸ ਦੀ ਰਿਹਾਈ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਹਾਈਕੋਰਟ ਵੱਲੋਂ ਪਬਲਿਕ ਸੇਫਟੀ ਐਕਟ (ਪੀ. ਐੱਸ. ਏ) ਦੇ ਤਹਿਤ ਉਸ ਦੀ ਨਿਵਾਰਕ ਨਜ਼ਰਬੰਦੀ ਨੂੰ ਰੱਦ ਕਰਨ ਦੇ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਹੋਈ ਹੈ।
ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸੁਲਤਾਨ ਨੂੰ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਸੁਲਤਾਨ ਨੂੰ 2018 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇਂ ਉਹ ‘ਕਸ਼ਮੀਰ ਨਰੇਟਰ’ ਨਾਂ ਦੇ ਰਸਾਲੇ ਨਾਲ ਜੁੜਿਆ ਹੋਇਆ ਸੀ, ਜੋ ਹੁਣ ਬੰਦ ਹੋ ਚੁੱਕਾ ਹੈ। ਉਸ 'ਤੇ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਲਈ ਕੰਮ ਕਰਨ ਦਾ ਦੋਸ਼ ਲਗਾਇਆ ਗਿਆ ਸੀ ਅਤੇ ਉਸ 'ਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ. ਏ. ਪੀ.ਏ) ਅਤੇ ਭਾਰਤੀ ਦੰਡਾਵਲੀ (ਆਈ. ਪੀ. ਸੀ) ਦੀਆਂ ਕਈ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਭੈਣਾਂ ਨੇ ਸਿਹਰਾ ਸਜਾ ਭਰਾ ਨੂੰ ਦਿੱਤੀ ਅੰਤਿਮ ਵਿਦਾਈ
ਸੁਲਤਾਨ ਦਾ ਪਰਿਵਾਰ ਅਤੇ ਉਸ ਦੇ ਵਕੀਲ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਹਨ। ਸਾਲ 2022 'ਚ ਸੁਲਤਾਨ ਖ਼ਿਲਾਫ਼ ਪਬਲਿਕ ਸੇਫਟੀ ਐਕਟ (PSA) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੁਲਤਾਨ ਨੂੰ 2019 ਵਿੱਚ ਅਮਰੀਕੀ ਨੈਸ਼ਨਲ ਪ੍ਰੈੱਸ ਕਲੱਬ ਤੋਂ ਜੌਹਨ ਔਬਚਨ ਪ੍ਰੈਸ ਫਰੀਡਮ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਹਾਈ ਕੋਰਟ ਸਖ਼ਤ, ਦਿੱਤੇ ਇਹ ਆਦੇਸ਼
NEXT STORY