ਨੈਸ਼ਨਲ ਡੈਸਕ– ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਅੱਤਵਾਦੀਆਂ ਨੇ ਮੰਗਲਵਾਰ ਨੂੰ ਦੋ ਕਸ਼ਮੀਰੀ ਪੰਡਿਤ ਭਰਾਵਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਭਰਾ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਦੇ ਤੌਰ ’ਤੇ ਹੋਈ ਹੈ। ਉਥੇ ਹੀ ਪਿੰਟੂ ਕੁਮਾਰ ਹਮਲੇ ’ਚ ਜ਼ਖ਼ਮੀ ਹੋਇਆ ਹੈ।
ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ੋਪੀਆ ਜ਼ਿਲ੍ਹੇ ਦੇ ਚੋਟੀਪੁਰਾ ’ਚ ਸੇਬ ਦੇ ਇਕ ਬਾਗ ’ਚ ਅੱਤਵਾਦੀਆਂ ਨੇ ਨਾਗਰਿਕਾਂ ’ਤੇ ਹਮਲਾ ਕਰ ਦਿੱਤਾ। ਅੱਤਵਾਦੀਆਂ ਦੀ ਗੋਲੀਬਾਰੀ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆਹੈ। ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।
ਦੱਸ ਦੇਈਏ ਕਿ ਕਸ਼ਮੀਰ ਘਾਟੀ ’ਚ ਪਿਛਲੇ ਇਕ ਹਫਤੇ ’ਚ ਅੱਤਵਾਦੀਆਂ ਨੇ ਹਮਲੇ ਵਧਾ ਦਿੱਤੇ ਹਨ। ਨੌਹੱਟਾ ’ਚ ਐਤਵਾਰ ਨੂੰ ਇਕ ਪੁਲਸ ਮੁਲਾਜ਼ਮ ਅਤੇ ਪਿਛਲੇ ਹਫਤੇ ਬੰਦੀਪੋਰਾ ’ਚ ਇਕ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ ਸੀ। ਬਡਗਾਮ ਅਤੇ ਸ਼੍ਰੀਨਗਰ ਜ਼ਿਲ੍ਹੇ ’ਚ ਸੋਮਵਾਰ ਨੂੰ ਦੋ ਗ੍ਰੇਨੇਡ ਹਮਲੇ ਕੀਤੇ ਗਏ ਸਨ।
ਦੱਸ ਦੇਈਏ ਕਿ ਇਸਤੋਂ ਪਹਿਲਾਂ ਇਕ ਪ੍ਰਵਾਸੀ ਮਜ਼ਦੂਰ ਨੂੰ ਨਿਸ਼ਾਨਾ ਬਣਾਇਆ ਗਿਆਸੀ। ਪਿਛਲੇ ਸ਼ੁੱਕਰਵਾਰ ਨੂੰ ਹੀ ਦਹਿਸ਼ਤਗਰਦਾਂ ਨੇ ਬੰਦੀਪੋਰਾ ’ਚ ਬਿਹਾਰ ਦੇ ਰਹਿਣ ਵਾਲੇ ਮੁਹੰਮਦ ਅਮਰੇਜ ਦਾ ਕਤਲ ਕਰ ਦਿੱਤਾ ਸੀ।
ਬਰਸੀ ’ਤੇ ਵਿਸ਼ੇਸ਼: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਾਰਜ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ
NEXT STORY