ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਐਤਵਾਰ ਨੂੰ ਕਸ਼ਮੀਰੀ ਪੰਡਿਤ ਭਾਈਚਾਰੇ ਦੇ 40 ਸਾਲਾ ਇਕ ਵਿਅਕਤੀ ਦਾ ਉਸ ਵੇਲੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ, ਜਦੋਂ ਉਹ ਬਾਜ਼ਾਰ ਜਾ ਰਿਹਾ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਕਸ਼ਮੀਰ ਘਾਟੀ ਵਿਚ ਘੱਟ-ਗਿਣਤੀ ਭਾਈਚਾਰੇ ਦੀ ਟਾਰਗੇਟ ਕਿਲਿੰਗ ਦਾ ਇਕ ਹੋਰ ਮਾਮਲਾ ਹੈ।
ਇਹ ਖ਼ਬਰ ਵੀ ਪੜ੍ਹੋ - ਗੋਇੰਦਵਾਲ ਜੇਲ੍ਹ ਗੈਂਗਵਾਰ 'ਤੇ ਜੱਗੂ ਭਗਵਾਨਪੁਰੀਆ ਦੀ ਧਮਕੀ, "ਕਤਲ ਨਾਲ ਲਵਾਂਗੇ ਕਤਲ ਦਾ ਬਦਲਾ"
ਪੁਲਸ ਨੇ ਦੱਸਿਆ ਕਿ ਇਕ ਏ.ਟੀ.ਐੱਮ. ਦੇ ਸੁਰੱਖਿਆ ਗਾਰਡ ਵਜੋਂ ਕੰਮ ਕਰਨ ਵਾਲੇ ਸੰਜੇ ਸ਼ਰਮਾ 'ਤੇ ਦੱਖਣੀ ਕਸ਼ਮੀਰ ਸਥਿਤ ਪੁਲਵਾਮਾ ਜ਼ਿਲ੍ਹੇ ਦੇ ਅਚਨ ਇਲਾਕੇ ਵਿਚ ਸਵੇਰੇ ਤਕਰੀਬਨ 11 ਵਜੇ ਗੋਲ਼ੀ ਚਲਾਈ ਗਈ, ਜੋ ਉਸ ਦੀ ਛਾਤੀ ਵਿਚ ਲੱਗੀ। ਉਨ੍ਹਾਂ ਦੱਸਿਆ ਕਿ ਰਾਹਗੀਰ ਉਨ੍ਹਾਂ ਨੂੰ ਇਕ ਹਸਪਤਾਲ ਲੈ ਗਏ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਹ ਹਮਲਾ ਸ਼ਰਮਾ ਦੀ ਰਿਹਾਇਸ਼ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਕੀਤਾ ਗਿਆ। ਸੰਜੇ ਸ਼ਰਮਾ ਨਾਲ ਕੰਮ ਕਰਨ ਵਾਲਿਆਂ ਨੇ ਦੱਸਿਆ ਕਿ ਕਸ਼ਮੀਰੀ ਪੰਡਿਤ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਕਾਰਨ ਉਹ ਰਾਤ ਦੀ ਡਿਊਟੀ 'ਤੇ ਨਹੀਂ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - "ਅਗਲਾ ਨੰਬਰ ਕੇਜਰੀਵਾਲ ਦਾ", ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਪਿਲ ਮਿਸ਼ਰਾ ਦਾ ਬਿਆਨ
ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀ.ਆਈ.ਜੀ. ਦੱਖਣੀ ਕਸ਼ਮੀਰ ਰਈਸ ਭੱਟ ਨੇ ਕਿਹਾ ਕਿ ਇਹ ਇਕ ਸੋਚਿਆ-ਸਮਝਿਆ ਹਮਲਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਪਿੰਡ ਵਿਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਨਾਲ ਜੁੜੇ ਅੱਤਵਾਦੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਮੁਕਾਇਆ ਜਾਵੇਗਾ। ਅਸੀਂ ਅੱਤਵਾਦੀਆਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿਚ ਸਫ਼ਲ ਨਹੀਂ ਹੋਣ ਦੇਵਾਂਗੇ।
ਅੱਤਵਾਦ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਦਿੱਤੀ ਖੁਲ੍ਹ - ਉਪ ਰਾਜਪਾਲ
ਉਪ ਰਾਜਪਾਲ ਮਨੋਜ ਸਿਨਹਾ ਤੇ ਸਿਆਸੀ ਆਗੂਆਂ ਵੱਲੋਂ ਕਤਲ ਦੀ ਨਿਖੇਧੀ ਕੀਤੀ ਗਈ ਹੈ। ਸਿਨਹਾ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਅੱਤਵਾਦੀਆਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਪੂਰੀ ਖੁਲ੍ਹ ਦਿੱਤੀ ਹੈ। ਅਸੀਂ ਅੱਤਵਾਦ ਦੀਆਂ ਅਜਿਹੀਆਂ ਹਰਕਤਾਂ ਦਾ ਮੁਕਾਬਲਾ ਕਰਨਾ ਜਾਰੀ ਰੱਖਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਗੌਤਮ ਗੰਭੀਰ ਦਾ ਤੰਜ਼, ਕਿਹਾ, "ਗੁਨਾਹ ਕਰ ਕੇ ਕਹਾਂ ਜਾਓਗੇ ਗ਼ਾਲਿਬ"
NEXT STORY