ਨੈਸ਼ਨਲ ਡੈਸਕ : ਉੱਤਰਾਖੰਡ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਪ੍ਰਸਿੱਧ ਕੇਦਾਰਨਾਥ ਅਤੇ ਬਦਰੀਨਾਥ ਤੀਰਥ ਸਥਾਨਾਂ ਦੇ ਨਾਲ-ਨਾਲ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਲਰਟ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬੰਬ ਦੀ ਇਹ ਧਮਕੀ ਧਾਰਮਿਕ ਸਥਾਨਾਂ ਦੇ ਨਾਲ-ਨਾਲ ਰੇਲਵੇ ਸਟੇਸ਼ਨਾਂ ਅਤੇ ਹੋਰ ਇਲਾਕਿਆਂ ਨੂੰ ਲੈ ਕੇ ਵੀ ਦਿੱਤੀ ਗਈ ਹੈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਇਸ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਹ ਧਮਕੀ ਦੇਹਰਾਦੂਨ, ਮਸੂਰੀ ਅਤੇ ਹਰਿਦੁਆਰ ਦੇ ਅਧਿਕਾਰੀਆਂ ਨੂੰ ਈਮੇਲ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਪੁਲਸ ਅਤੇ ਜਾਂਚ ਏਜੰਸੀਆਂ ਵਲੋਂ ਵੱਡੇ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਸ, ਖੁਫੀਆ ਏਜੰਸੀਆਂ ਅਤੇ ਸਾਈਬਰ ਸੈੱਲ ਸਰਗਰਮ ਹੋ ਗਏ ਹਨ। ਪੁਲਸ ਨੇ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ। ਈਮੇਲਾਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...
NEXT STORY