ਨੈਸ਼ਨਲ ਡੈਸਕ- ਉੱਤਰਾਖੰਡ ਦੇ ਪ੍ਰਸਿੱਧ ਧਾਰਮਿਕ ਸਥਾਨ ਕੇਦਾਰਨਾਥ ਧਾਮ ਤੋਂ ਇਕ ਅਨੋਖੀ ਅਤੇ ਚਰਚਿਤ ਤਸਵੀਰ ਸਾਹਮਣੇ ਆਈ ਹੈ। ਇੱਥੇ ਕੁਝ ਸ਼ਰਧਾਲੂ ਮੰਦਰ ਨੇੜੇ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਲੋਕਾਂ ਵਿਚ ਰੋਸ ਦੀ ਲਹਿਰ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਚਾਰ ਧਾਮਾਂ ਵਿਚ ਪ੍ਰਸਿੱਧ ਕੇਦਾਰਨਾਥ ਧਾਮ ਵਿਚ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਬਾਬਾ ਕੇਦਾਰ ਦੇ ਦਰਸ਼ਨਾਂ ਲਈ ਪਹੁੰਚਦੇ ਹਨ।
ਵੀਡੀਓ ਵਾਇਰਲ ਹੋਣ ਮਗਰੋਂ ਲੋਕਾਂ 'ਚ ਰੋਸ
ਕੇਦਾਰਨਾਥ ਧਾਮ ਨੇੜੇ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਕੇਦਾਰਨਾਥ ਮੰਦਰ ਨੇੜੇ ਕ੍ਰਿਕਟ ਖੇਡ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸ਼ਰਧਾਲੂ ਵੀ ਆਉਂਦੇ-ਜਾਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਲੋਕਾਂ ਵਿਚ ਸਾਫ਼ ਤੌਰ 'ਤੇ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕੇਦਾਰਨਾਥ ਧਾਮ ਨੂੰ ਸ਼ਰਧਾ ਅਤੇ ਆਸਥਾ ਦਾ ਕੇਂਦਰ ਮੰਨਿਆ ਜਾਂਦਾ ਹੈ, ਉੱਥੇ ਕ੍ਰਿਕਟ ਖੇਡਣ ਵਰਗੀਆਂ ਗਤੀਵਿਧੀਆਂ ਹੋ ਰਹੀਆਂ ਹਨ। ਲੋਕਾਂ ਨੇ ਸਵਾਲ ਚੁੱਕਿਆ ਹੈ ਕਿ ਕੀ ਇੱਥੇ ਆ ਕੇ ਮਨੋਰੰਜਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ?
ਵੀਡੀਓ 'ਚ ਕ੍ਰਿਕਟ ਖੇਡ ਰਹੇ ਲੋਕਾਂ 'ਤੇ ਕਾਰਵਾਈ ਦੀ ਮੰਗ
ਕੇਦਾਰਨਾਥ ਧਾਮ ਦਾ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਉਸ ਵਿਚ ਲੋਕ ਇੱਥੇ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ। ਉਹ ਲੋਕ ਤੀਰਥ ਯਾਤਰੀ ਹਨ ਜਾਂ ਸਥਾਨਕ ਲੋਕ, ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਵੀਡੀਓ ਦੇ ਵਾਇਰਲ ਹੋਣ ਮਗਰੋਂ ਲੋਕ 'ਚ ਕਾਫੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਕੇਦਾਰਨਾਥ ਧਾਮ ਨੂੰ ਲੋਕਾਂ ਨੇ ਪਿਕਨਿਕ ਸਪਾਟ ਬਣਾ ਦਿੱਤਾ ਹੈ। ਲੋਕਾਂ ਨੇ ਕੇਦਾਰਨਾਥ ਧਾਮ ਵਿਚ ਕ੍ਰਿਕਟ ਖੇਡਣ ਵਾਲੇ ਲੋਕਾਂ 'ਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ
ਕਈ ਉਪਭੋਗਤਾਵਾਂ ਨੇ ਇਹ ਵੀਡੀਓ ਸ਼ੇਅਰ ਕਰਦੇ ਹੋਏ ਇਨ੍ਹਾਂ ਸ਼ਰਧਾਲੂਆਂ ਦੀ ਨਿੰਦਾ ਕੀਤੀ ਹੈ। ਕਈ ਯੂਜ਼ਰਾਂ ਨੇ ਲਿਖਿਆ, "ਕੇਦਾਰਨਾਥ ਤੀਰਥ ਯਾਤਰਾ ਹੈ, ਪਿਕਨਿਕ ਸਪਾਟ ਨਹੀਂ।" ਇਸ ਮਾਮਲੇ ਤੋਂ ਬਾਅਦ ਪ੍ਰਸ਼ਾਸਨ ਦੀ ਭੂਮਿਕਾ ਅਤੇ ਪ੍ਰਬੰਧਨ 'ਤੇ ਵੀ ਸਵਾਲ ਉਠ ਰਹੇ ਹਨ। ਇਹ ਸੋਚਣ ਵਾਲੀ ਗੱਲ ਹੈ ਕਿ ਜਿੱਥੇ ਹਜ਼ਾਰਾਂ ਸ਼ਰਧਾਲੂ ਹਰ ਰੋਜ਼ ਕੇਦਾਰਨਾਥ ਪਹੁੰਚਦੇ ਹਨ, ਉੱਥੇ ਅਜਿਹੀਆਂ ਗਤੀਵਿਧੀਆਂ 'ਤੇ ਨਿਗਰਾਨੀ ਕਿਉਂ ਨਹੀਂ ਰੱਖੀ ਜਾਂਦੀ?
ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਤੀਜੇ ਦਿਨ ਵੀ ਬੰਦ ਰਹੀ ਹੈਲੀਕਾਪਟਰ ਸੇਵਾ
NEXT STORY