ਦੇਹਰਾਦੂਨ, (ਭਾਸ਼ਾ)- ਕੇਦਾਰਨਾਥ ਮੰਦਰ ਦੇ ਗਰਭ ਗ੍ਰਹਿ ’ਚ ਇੱਕ ਔਰਤ ਵੱਲੋਂ ਨੋਟ ਸੁੱਟਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਪ੍ਰਧਾਨ ਅਜੇਂਦਰ ਅਜੇ ਨੇ ਸੋਮਵਾਰ ਅਧਿਕਾਰੀਆਂ ਨੂੰ ਇਸ ਸਬੰਧੀ ਜਾਂਚ ਦੇ ਹੁਕਮ ਦਿੱਤੇ।
ਪਵਿਤਰ ਅਸਥਾਨ ’ਚ ਪੁਜਾਰੀਆਂ ਦੀ ਮੌਜੂਦਗੀ ’ਚ ਵਾਪਰੇ ਇਸ ਘਟਨਾਚੱਕਰ ’ਤੇ ਸਖਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਅਜੇ ਨੇ ਅਧਿਕਾਰੀਆਂ ਤੋਂ ਸਪੱਸ਼ਟੀਕਰਨ ਮੰਗਿਆ ਅਤੇ ਜਾਂਚ ਤੋਂ ਤੁਰੰਤ ਬਾਅਦ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਰੁਦਰਪ੍ਰਯਾਗ ਦੇ ਜ਼ਿਲਾ ਮੈਜਿਸਟਰੇਟ ਅਤੇ ਪੁਲਸ ਸੁਪਰਡੈਂਟ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਵੀਡੀਓ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਔਰਤ ਦੇ ਨਾਲ-ਨਾਲ ਪੁਜਾਰੀਆਂ ਨੂੰ ਅਜਿਹਾ ਕਰਨ ਤੋਂ ਨਾ ਰੋਕਣ 'ਤੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ।
ਮੀਂਹ ਤੋਂ ਬਾਅਦ ਖੁੱਲ੍ਹੀ ਪ੍ਰਬੰਧਾਂ ਦੀ ਪੋਲ, ਸਰਕਾਰੀ ਹਸਪਤਾਲ ’ਚ ਭਰਿਆ ਪਾਣੀ
NEXT STORY