ਉਤਰਾਖੰਡ : ਉਤਰਾਖੰਡ ਦੇ ਕੇਦਾਰਨਾਥ ਧਾਮ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਧਾਮ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਦੱਸ ਦੇਈਏ ਕਿ ਉੱਤਰਾਖੰਡ ਦੇ ਕੇਦਾਰਨਾਥ ਵਿੱਚ ਰਿਸ਼ੀਕੇਸ਼ ਸਥਿਤ ਏਮਜ਼ ਦੁਆਰਾ ਚਲਾਈ ਜਾ ਰਹੀ 'ਸੰਜੀਵਨੀ' ਹੈਲੀ ਐਂਬੂਲੈਂਸ ਨੂੰ ਤਕਨੀਕੀ ਖ਼ਰਾਬੀ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਉਤਾਰਿਆ ਗਿਆ, ਜਿਸ ਦੌਰਾਨ ਹੈਲੀਕਾਪਟਰ ਦੀ ਪੂੰਛ ਟੁੱਟ ਗਈ ਅਤੇ ਹਾਦਸਾ ਵਾਪਰ ਗਿਆ। ਇਸ ਗੱਲ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਦਿੱਤੀ ਗਈ।
ਇਹ ਵੀ ਪੜ੍ਹੋ : ਖ਼ਰਾਬ ਨਤੀਜੇ ਲਿਆਉਣ ਵਾਲੇ ਸਕੂਲਾਂ ਦੇ ਅਧਿਆਪਕ ਸਾਵਧਾਨ, ਸਿੱਖਿਆ ਵਿਭਾਗ ਕਰੇਗਾ ਕਾਰਵਾਈ
ਦਰਅਸਲ ਇਹ ਹਾਦਸਾ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਵਾਪਰਿਆ ਹੈ। ਇਹ ਹੈਲੀਕਾਪਟਰ ਰਿਸ਼ੀਕੇਸ਼ ਏਮਜ਼ ਦਾ ਦੱਸਿਆ ਜਾ ਰਿਹਾ ਹੈ। 'ਹੈਲੀ' ਸੇਵਾ ਦੇ ਨੋਡਲ ਅਧਿਕਾਰੀ ਚੌਬੇ ਨੇ ਦੱਸਿਆ ਕਿ 'ਸੰਜੀਵਨੀ' ਹੈਲੀ ਐਂਬੂਲੈਂਸ ਸਾਹ ਲੈਣ ਵਿੱਚ ਤਕਲੀਫ਼ ਤੋਂ ਪੀੜਤ ਇੱਕ ਸ਼ਰਧਾਲੂ ਨੂੰ ਬਚਾਉਣ ਲਈ ਕੇਦਾਰਨਾਥ ਗਈ ਸੀ, ਜਦੋਂ ਇਸ ਦੇ 'ਟੇਲ ਰੋਟਰ' ਵਿੱਚ ਤਕਨੀਕੀ ਨੁਕਸ ਪੈ ਗਿਆ, ਜਿਸ ਕਾਰਨ ਪਾਇਲਟ ਨੂੰ ਐਮਰਜੈਂਸੀ ਵਿੱਚ ਹੈਲੀਕਾਪਟਰ ਉਤਾਰਨਾ ਪਿਆ। ਉਨ੍ਹਾਂ ਕਿਹਾ ਕਿ ਹੈਲੀਪੈਡ ਦੇ ਨੇੜੇ ਇੱਕ ਸਮਤਲ ਸਤ੍ਹਾ 'ਤੇ ਐਮਰਜੈਂਸੀ ਵਿੱਚ ਹੈਲੀਕਾਪਟਰ ਉਤਾਰਦੇ ਸਮੇਂ ਇਸਦਾ 'ਟੇਲ ਰੋਟਰ' ਟੁੱਟ ਗਿਆ। ਚੌਬੇ ਨੇ ਕਿਹਾ ਕਿ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਇਸ ਘਟਨਾ ਦੀ ਜਾਂਚ ਕਰੇਗਾ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
ਦੂਜੇ ਪਾਸੇ ਇਸ ਦੇ ਅੰਦਰ ਡਾਕਟਰਾਂ ਦੀ ਤਿੰਨ ਮੈਂਬਰੀ ਟੀਮ ਸਵਾਰ ਸੀ, ਜਿਸ ਦਾ ਬਚਾਅ ਹੋ ਗਿਆ। ਇਸ ਦੌਰਾਨ ਕੇਦਾਰਨਾਥ ਧਾਮ ਵਿੱਚ ਲੈਂਡਿੰਗ ਕਰਦੇ ਸਮੇਂ ਹੈਲੀਕਾਪਟਰ ਦੀ ਟੇਲਬਾਨ ਟੁੱਟ ਗਈ। ਇਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Insta 'ਤੇ Reels ਪਾਉਂਦੀ ਸੀ ਪਤਨੀ, ਗੁੱਸੇ 'ਚ ਆਏ ਪਤੀ ਨੇ ਕਰ 'ਤਾਂ ਖੌਫਨਾਕ ਕਾਂਡ
NEXT STORY