ਰੁਦਰਪ੍ਰਯਾਗ- ਉੱਤਰਾਖੰਡ 'ਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਅਤੇ ਮੌਸਮ ਵਿਭਾਗ ਵਲੋਂ ਜਾਰੀ ਓਰੇਂਜ ਅਲਰਟ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਚੌਕਸੀ ਵਜੋਂ ਕੇਦਾਰਨਾਥ ਯਾਤਰਾ ਨੂੰ ਅਸਥਾਈ ਰੂਪ ਨਾਲ ਰੋਕ ਦਿੱਤਾ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਸਰਵਉੱਚ ਪਹਿਲ ਦਿੰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਵੀਜ਼ਨ ਰੁਦਰਪ੍ਰਯਾਗ ਦੇ ਵੱਖ-ਵੱਖ ਪਰਬਤੀ ਖੇਤਰਾਂ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਘੰਟਿਆਂ 'ਚ ਭਾਰੀ ਬਾਰਿਸ਼, ਤੇਜ਼ ਹਵਾਵਾਂ ਅਤੇ ਤੂਫਾਨ ਦੀ ਸਭਾਵਨਾ ਜਤਾਈ ਹੈ। ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਕੇਦਾਰਨਾਥ ਧਾਮ ਵੱਲ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਪੜਾਵਾਂ ਅਤੇ ਹੋਲਡਿੰਗ ਖੇਤਰਾਂ 'ਚ ਰੋਕ ਕੇ ਸੁਰੱਖਿਅਤ ਠਹਿਰਾਇਆ ਗਿਆ ਹੈ। ਪੈਦਲ ਯਾਤਰਾ ਮਾਰਗ 'ਤੇ ਮੌਜੂਦ ਯਾਤਰੀਆਂ ਨੂੰ ਵੀ ਨਜ਼ਦੀਕੀ ਸੁਰੱਖਿਆ ਸਥਾਨਾਂ ਅਤੇ ਤੈਅ ਹੋਲਡਿੰਗ ਏਰੀਆ 'ਚ ਰੱਖਿਆ ਗਿਆ ਹੈ।
ਉੱਥੇ ਹੀ ਸ਼੍ਰੀਨਗਰ ਖੇਤਰ 'ਚ ਕੇਦਾਰਨਾਥ ਯਾਤਰਾ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਵੀ ਫਿਲਹਾਲ ਰੋਕ ਦਿੱਤੀ ਗਈ ਹੈ। ਵਾਹਨਾਂ ਨੂੰ ਤੈਅ ਹੋਲਡਿੰਗ ਖੇਤਰਾਂ 'ਚ ਖੜ੍ਹਾ ਕਰਵਾਇਆ ਗਿਆ ਹੈ ਤਾਂ ਕਿ ਮੌਸਮ ਆਮ ਹੋਣ ਤੱਕ ਕਿਸੇ ਤਰ੍ਹਾਂ ਦੇ ਹਾਦਸੇ ਦਾ ਖ਼ਦਸ਼ਾ ਨਾ ਰਹੇ। ਪ੍ਰਸ਼ਾਸਨ ਨੇ ਕਿਹਾ ਕਿ ਮੌਸਮ 'ਚ ਸੁਧਾਰ ਅਤੇ ਯਾਤਰਾ ਮਾਰਗ ਦੀ ਸਥਿਤੀ ਪੂਰੀ ਤਰ੍ਹਾਂ ਸੁਰੱਖਿਅਤ ਪਾਏ ਜਾਣ ਤੋਂ ਬਾਅਦ ਹੀ ਸ਼ਰਧਾਲੂਆਂ ਅਤੇ ਵਾਹਨਾਂ ਨੂੰ ਅੱਗੇ ਵਧਣ ਦੀ ਸਥਿਤੀ ਪੂਰੀ ਤਰ੍ਹਾਂ ਸੁਰੱਖਿਅਤ ਪਾਏ ਜਾਣ ਤੋਂ ਬਾਅਦ ਹੀ ਸ਼ਰਧਾਲੂਆਂ ਅਤੇ ਵਾਹਨਾਂ ਨੂੰ ਅੱਗੇ ਵਧਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀਆਂ ਟੀਮਾਂ ਲਗਾਤਾਰ ਹਾਲਤ 'ਤੇ ਨਜ਼ਰ ਬਣਾਏ ਹੋਏ ਹਨ। ਅਧਿਕਾਰੀਆਂ ਨੇ ਸ਼ਰਧਾਲੂਆਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਵਜੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਲਗਾਤਾਰ ਖ਼ਰਾਬ ਮੌਸਮ ਵਿਚਾਲੇ ਪ੍ਰਸ਼ਾਸਨ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਯਾਤਰਾ ਪ੍ਰਬੰਧਨ 'ਚ ਜੁਟਿਆ ਹੋਇਆ ਹੈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ
NEXT STORY